ਲੁਧਿਆਣਾ: ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਅੱਜ 123ਵਾਂ ਜਨਮ ਦਿਨ ਮਨਾਇਆ ਗਿਆ। ਈਟੀਵੀ ਭਾਰਤ ਦੇ ਪੱਤਰਕਾਰ ਨੇ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਪਿੰਡ ਦੇ ਲੋਕਾਂ ਨਾਲ ਖ਼ਾਸ ਗੱਲਬਾਤ ਕੀਤੀ।
ਕਰਤਾਰ ਸਿੰਘ ਸਰਾਭਾ ਦੇ ਘਰ ਦੀ ਦੇਖ ਰੇਖ ਦੇਵ ਸਰਾਭਾ ਕਰ ਰਿਹਾ ਹੈ ਪਰ ਇਸ ਦੀ ਦੇਖਭਾਲ ਦੇ ਵੱਡੇ-ਵੱਡੇ ਦਾਅਵੇ ਪੁਰਾਤਨ ਵਿਭਾਗ ਵੱਲੋਂ ਕੀਤੇ ਜਾ ਰਹੇ ਹਨ। ਦੇਵ ਸਰਾਭਾ ਨੇ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦਵਾਉਣ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਇੱਕ ਲੱਖ ਦਸਤਖ਼ਤ ਕਰਵਾਏ ਜਾਣਗੇ।
ਇਸ ਤੋਂ ਬਾਅਦ ਉਹ ਦਸਤਖ਼ਤ ਕਾਪੀ ਰਾਸ਼ਟਰਪਤੀ ਨੂੰ ਸੌਂਪਣਗੇ ਜਿਸ ਵਿੱਚ ਮੰਗ ਕਰਨਗੇ ਕਿ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਵਿੱਚ ਜੇ ਕੋਈ ਦੇਰੀ ਹੋਵੇਗੀ ਤਾਂ ਇੱਕ ਵੱਡਾ ਸੰਘਰਸ਼ ਕੀਤਾ ਜਾਵੇਗਾ।
ਦੇਵ ਸਰਾਭਾ ਨੇ ਕਿਹਾ ਕਿ ਜੇ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਨਾ ਦਿੱਤਾ ਗਿਆ ਤਾਂ ਉਹ ਮਰਨ ਵਰਤ 'ਤੇ ਬੈਠ ਜਾਣਗੇ। ਉਹ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦਵਾ ਕੇ ਰਹਿਣਗੇ ਨਹੀਂ ਤਾਂ ਉਹ ਆਪਣੀ ਜਾਨ ਦੇ ਦੇਣਗੇ।