ਲੁਧਿਆਣਾ: ਕੋਰੋਨਾ ਮਹਾਂਮਾਰੀ ਕਾਰਨ ਚੱਲ ਰਹੇ ਲੌਕਡਾਊਨ ਵਿੱਚ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਬਚਾਉਣ ਲਈ ਧੰਨਵਾਦ ਕੀਤਾ ਜਾ ਰਿਹਾ ਹੈ, ਪਰ ਜਗਰਾਉਂ ਪੁਲਿਸ ਨੂੰ ਗੁੰਡਾਗਰਦੀ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ ਥਾਣਾ ਬੱਸ ਸਟੈਂਡ ਦੇ ਦੋ ਪੁਲਿਸ ਮੁਲਾਜ਼ਮਾਂ ਨੇ ਇੱਕ ਨੌਜਵਾਨ ਨੀਰਜ ਜੋਸ਼ੀ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸੀ, ਜਿਸ ਮਗਰੋਂ ਜ਼ਖ਼ਮੀ ਨੀਰਜ ਵੱਲੋਂ ਪੁਲਿਸ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ। ਜ਼ਖ਼ਮੀ ਨੀਰਜ਼ ਜੋਸ਼ੀ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਕੰਮ ਤੋਂ ਪਰਤ ਰਿਹਾ ਸੀ ਤੇ ਕਿਸੇ ਨਾਲ ਫੋਨ 'ਤੇ ਗੱਲ ਕਰ ਰਿਹਾ ਸੀ। ਜਦੋਂ ਉਹ ਰੇਲਵੇ ਪੁਲ ਤੋਂ ਹੇਠਾਂ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁੱਝ ਪੁਲਿਸ ਮੁਲਾਜ਼ਮ ਇੱਕ ਦੁਕਾਨ ਦਾ ਸ਼ਟਰ ਖੜਕਾ ਰਹੇ ਸੀ ਉਨ੍ਹਾਂ ਕਿਹਾ ਕਿ ਜਦੋਂ ਉਸ ਨੇ ਰੁੱਕ ਕੇ ਉਨ੍ਹਾਂ ਮੁਲਾਜ਼ਮਾਂ ਨੂੰ ਪੁਛਿਆ ਤਾਂ ਉਨ੍ਹਾਂ ਨੇ ਉਸ ਨੂੰ ਫੜ ਲਿਆ ਤੇ ਕਹਿਣ ਲੱਗੇ ਕੀ ਤੂੰ ਪੱਤਰਕਾਰ ਹੈ। ਜੋ ਸਾਡੀ ਵੀਡੀਓ ਬਣਾ ਰਿਹਾ ਹੈ। ਨੀਰਜ ਨੇ ਉਨ੍ਹਾਂ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਬਿਨ੍ਹਾਂ ਕੁਝ ਸਮਝੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਜੇਕਰ ਉਸ ਨਾਲ ਇਨਸਾਫ ਨਹੀਂ ਹੋਇਆ ਤਾਂ ਉਹ ਖੁਦਕੁਸ਼ੀ ਕਰ ਲਵੇਗਾ।
ਇਹ ਵੀ ਪੜ੍ਹੋ:ਫ਼ਾਜ਼ਿਲਕਾ ਦੀ ਸਬਜ਼ੀ ਮੰਡੀ 'ਚ ਕਰਫਿਊ ਢਿੱਲ ਦੀਆਂ ਉਡਾਇਆਂ ਜਾ ਰਹੀ ਧੱਜੀਆਂ
ਇਸ ਮਾਮਲੇ ਬਾਰੇ ਕਾਂਗਰਸੀ ਨੇਤਾ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ 'ਚ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੀਰਜ ਪੱਖੋ ਇਸ ਵਾਰਦਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਕੀਤਾ ਹੈ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।