ETV Bharat / state

ਵਾਰਡ ਬੁਆਏ ਦੀਆਂ ਅਸਾਮੀਆਂ ਭਰਨ ਪੁੱਜੇ ਨੌਜਵਾਨ, ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ

author img

By

Published : May 22, 2020, 2:52 PM IST

ਲੁਧਿਆਣਾ ਵਿੱਚ ਅੱਜ ਵਾਰਡ ਬੁਆਏ ਦੀਆਂ ਅਸਾਮੀਆਂ ਭਰਨ ਲਈ ਬੇਰੁਜ਼ਗਾਰ ਨੌਜਵਾਨ ਪੁੱਜੇ। ਇਸ ਮੌਕੇ ਰੱਜ ਕੇ ਸਮਾਜਿਕ ਦੂਰੀ ਦੀਆਂ ਧੱਜੀਆਂ ਵੀ ਉਡਾਈਆਂ ਗਈਆਂ।

ਫ਼ੋਟੋ।
ਫ਼ੋਟੋ।

ਲੁਧਿਆਣਾ: ਪੰਜਾਬ ਸਰਕਾਰ ਨੇ ਕਰਫਿਊ ਖ਼ਤਮ ਕਰ ਦਿੱਤਾ ਹੈ ਅਤੇ ਸਿਹਤ ਮਹਿਕਮੇ ਵੱਲੋਂ ਵਾਰਡ ਬੁਆਏ ਦੀਆਂ 90 ਅਸਾਮੀਆਂ ਲਈ ਇਸ਼ਤਿਹਾਰ ਅਖ਼ਬਾਰ ਵਿੱਚ ਦੇ ਦਿੱਤਾ ਜਿਸ ਤੋਂ ਬਾਅਦ ਹਜ਼ਾਰਾਂ ਦੀ ਤਦਾਦ ਵਿੱਚ ਬੇਰੁਜ਼ਗਾਰ ਨੌਜਵਾਨ ਲੁਧਿਆਣਾ ਦੇ ਸਿਵਲ ਸਰਜਨ ਦਫ਼ਤਰ ਵਿਖੇ ਪਹੁੰਚ ਗਏ।

ਇਸ ਮੌਕੇ ਰੱਜ ਕੇ ਸਮਾਜਿਕ ਦੂਰੀ ਦੀਆਂ ਧੱਜੀਆਂ ਵੀ ਉੱਡੀਆਂ ਅਤੇ ਗਰਮੀ ਕਾਰਨ ਦੋ ਲੜਕੀਆਂ ਆਪਣੀ ਸੁੱਧ ਬੁੱਧ ਵੀ ਖੋਹ ਬੈਠੀਆਂ। ਇਸ ਦੌਰਾਨ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉੱਤੇ ਮੌਜੂਦ ਨਹੀਂ ਸੀ।

ਵੇਖੋ ਵੀਡੀਓ

ਸਾਡੀ ਟੀਮ ਵੱਲੋਂ ਜਦੋਂ ਮੌਕੇ ਉੱਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਤਾਂ ਹਾਲਾਤ ਬਦ ਤੋਂ ਬਦਤਰ ਸਨ। ਸਮਾਜਿਕ ਦੂਰੀ ਦਾ ਕਿਤੇ ਵੀ ਕੋਈ ਧਿਆਨ ਨਹੀਂ ਰੱਖਿਆ ਜਾ ਰਿਹਾ ਸੀ ਅਤੇ ਨੌਜਵਾਨਾਂ ਨੇ ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਉਹ ਸਵੇਰ ਤੋਂ ਹੀ ਕਤਾਰਾਂ ਵਿੱਚ ਲੱਗੇ ਹੋਏ ਹਨ ਪਰ ਇੱਥੇ ਹਾਲਾਤ ਬਹੁਤ ਖਰਾਬ ਹਨ। ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਕਿ 90 ਅਸਾਮੀਆਂ ਲਈ ਪੰਜਾਬ ਭਰ ਤੋਂ ਨੌਜਵਾਨ ਇੱਥੇ ਪਹੁੰਚੇ ਹੋਏ ਹਨ। ਇਸ ਦੌਰਾਨ ਇੱਕ ਲੜਕੀ ਵੀ ਚੱਕਰ ਖਾ ਕੇ ਡਿੱਗ ਗਈ ਜਿਸ ਨਾਲ ਸਾਡੀ ਟੀਮ ਵੱਲੋਂ ਗੱਲਬਾਤ ਵੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਲੜਕੀ ਦੀਆਂ ਅੱਖਾਂ ਵਿੱਚ ਹੰਝੂ ਸਨ ਪਰ ਉਸਦੀ ਬੇਬੱਸ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸ਼ਾਇਦ ਉਨ੍ਹਾਂ ਦੀ ਬੇਟੀ ਨੂੰ ਕੋਈ ਰੁਜ਼ਗਾਰ ਮਿਲ ਜਾਵੇ ਪਰ ਇੱਥੇ ਹਾਲਾਤ ਬਹੁਤ ਖਰਾਬ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.