ETV Bharat / state

ਮੰਜੀ ਸਾਹਿਬ ਦੀਵਾਨ ਹਾਲ ਤੋਂ ਅਰਦਾਸ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਐਸਜੀਪੀਸੀ ਦਾ ਯੂਟਿਊਬ ਚੈਨਲ

ਗੁਰਬਾਣੀ ਪ੍ਰਸਾਰਨ ਨੂੰ ਇੱਕ ਨਿੱਜੀ ਚੈਨਲ ਉਤੇ ਦਿਖਾਏ ਜਾਣ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਸ਼ਬਦੀ ਜੰਗ ਚੱਲ ਰਹੀ ਸੀ, ਜਿਸ ਤੋਂ ਬਾਅਦ ਅੱਜ ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਚੈਨਲ ਦੀ ਸ਼ੁਰੂਆਤ ਕੀਤੀ ਗਈ।

YouTube channel of SGPC started after prayers from Manji Sahib Diwan Hall
ਮੰਜੀ ਸਾਹਿਬ ਦੀਵਾਨ ਹਾਲ ਤੋਂ ਅਰਦਾਸ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਐਸਜੀਪੀਸੀ ਦਾ ਯੂਟਿਊਬ ਚੈਨਲ
author img

By

Published : Jul 23, 2023, 4:34 PM IST

ਮੰਜੀ ਸਾਹਿਬ ਦੀਵਾਨ ਹਾਲ ਤੋਂ ਅਰਦਾਸ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਐਸਜੀਪੀਸੀ ਦਾ ਯੂਟਿਊਬ ਚੈਨਲ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਨ ਨੂੰ ਇੱਕ ਨਿੱਜੀ ਚੈਨਲ ਉਤੇ ਦਿਖਾਏ ਜਾਣ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਸ਼ਬਦੀ ਜੰਗ ਚੱਲ ਰਹੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਚਲਾਉਣ ਦਾ ਐਲਾਨ ਗਿਆ ਸੀ। ਅੱਜ ਰਸਮੀ ਤੌਰ ਉਤੇ ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਚੈਨਲ ਦੀ ਸ਼ੁਰੂਆਤ ਕੀਤੀ ਗਈ।

ਪੀਟੀਸੀ ਚੈਨਲ ਉਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ, ਜਿਸ ਉਤੇ ਭਲਕੇ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂ ਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ’ਤੇ ਵੀ ਗੁਰਬਾਣੀ ਦਾ ਪ੍ਰਸਾਰਨ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਿਕ ਪੀਟੀਸੀ ਚੈਨਲ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ।

ਐਸਜੀਪੀਸੀ ਨੂੰ ਬਦਨਾਮ ਕਰਨ ਉਤੇ ਸਰਕਾਰ ਦਾ ਲੱਗਾ ਜ਼ੋਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ਉਤੇ ਸ਼੍ਰੋਮਣੀ ਕਮੇਟੀ ਦੇ ਕੰਮਾਂ ਵਿੱਚ ਦਖਲ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ 103 ਸਾਲ ਦੇ ਇਤਿਹਾਸ ’ਚ ਕਦੇ ਸਰਕਾਰਾਂ ਨੇ ਦਖਲ ਨਹੀਂ ਦਿੱਤਾ। ਇੰਨਾ ਹੀ ਨਹੀਂ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਕੇਂਦਰ ਸਮੇਤ ਪੰਜਾਬ ਦੀ ਸਰਕਾਰ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਯੂ ਟਿਊਬ ਚੈਨਲ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹੋਣਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਪੀਟੀਸੀ ਚੈਨਲ ਨਾਲ ਐਗਰੀਮੈਂਟ ਖ਼ਤਮ ਹੋਣ ਤੋਂ ਬਾਅਦ ਆਪਣਾ ਯੂਟੀਊਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਸੰਦੇਸ਼ ਦੇ ਮੁਤਾਬਿਕ ਸ਼੍ਰੋਮਣੀ ਕਮੇਟੀ ਨੇ ਮੁੜ ਪੀਟੀਸੀ ਨੂੰ ਅਪੀਲ ਕੀਤੀ ਸੀ ਕੀ ਜਿੰਨੀ ਦੇਰ ਤੱਕ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਨਹੀਂ ਬਣਾ ਲੈਂਦੀ ਓਨੀ ਦੇਰ ਤਕ ਪੀਟੀਸੀ ਚੈਨਲ ਉਤੇ ਵੀ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.