ਮਾਨਸਾ: ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਾਨਸਾ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਸਖ਼ਤੀ ਵੀ ਕੀਤੀ ਗਈ ਹੈ।
ਮਾਨਸਾ ਦੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 1 ਲੱਖ 30 ਹਜਾਰ 682 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 3368 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 2904 ਲੋਕ ਠੀਕ ਹੋ ਕੇ ਆਪਣੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ 105 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ 'ਚ ਇਸ ਸਮੇਂ 408 ਕੋਰੋਨਾ ਦੇ ਐਕਟਿਵ ਕੇਸ ਹਨ।
16571 ਨੂੰ ਲਗਾਈ ਕੋਰੋਨਾ ਵੈਕਸੀਨੇਸ਼ਨ
ਕੋਰੋਨਾ ਦੇ ਬਚਾਅ ਲਈ ਸਰਕਾਰ ਵੱਲੋਂ ਮੁਫ਼ਤ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ 673 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ 'ਚ ਕੁੱਲ 16571 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ ਸਿਵਲ ਸਰਜਨ ਵਲੋਂ 45 ਸਾਲ ਦੀ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਅਪੀਲ ਵੀ ਕੀਤੀ।
ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਜਾਰੀ
ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਜੋ ਕੋਈ ਵੀ ਰਾਤ ਸਮੇਂ ਆਪਣੇ ਘਰ ਤੋਂ ਬਾਹਰ ਨਾ ਨਿਕਲੇ।
ਇਹ ਵੀ ਪੜ੍ਹੋ:ਗੁਰੂਘਰ ਦੀ ਵਾਇਰਲ ਵੀਡੀਓ ਦੇ ਸਬੰਧ ’ਚ ਪ੍ਰਬੰਧਕਾਂ ਨੇ ਰੱਖਿਆ ਪੱਖ, ਸੱਚਾਈ ਕੀਤੀ ਬਿਆਨ