ਮਾਨਸਾ: ਸ਼ਹਿਰ ਦੇ ਬੁੱਢਲਾਡਾ 'ਚ 12 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 27 ਹੋ ਗਈ ਹੈ।
ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਜਿਹੜੇ 12 ਲੋਕ ਕੋਰੋਨਾ ਪੌਜ਼ੀਟਿਵ ਆਏ ਹਨ ਇਨ੍ਹਾਂ ਚੋਂ ਤਿੰਨ ਵਿਦਿਆਰਥੀ, 5 ਮਜ਼ਦੂਰ ਅਤੇ 4 ਪੁਲਿਸ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਲੋੜ ਅਨੁਸਾਰ ਉਨ੍ਹਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ:ਦਿੱਲੀ ਸਰਕਾਰ ਨੇ ਮੈਡੀਕਲ ਸਰਟੀਫਿਕੇਟ ਦੇ ਵਿਦਾ ਕੀਤੇ 350 ਪੰਜਾਬੀ
ਉਨ੍ਹਾਂ ਨੇ ਦੱਸਿਆ ਕਿ ਮਾਨਸਾ ਸ਼ਹਿਰ 'ਚ ਹੁਣ 33 ਕੋਰੋਨਾ ਪੌਜ਼ੀਟਿਵ ਮਰੀਜ਼ ਹਨ। ਜ਼ਿਨ੍ਹਾਂ ਚੋਂ 6 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਮਾਨਸਾ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 15 ਸੀ ਤੇ ਹੁਣ 12 ਹੋਰ ਕੋਰੋਨਾ ਮਰੀਜ਼ ਮਿਲਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 27 ਹੋ ਗਈ ਹੈ। ਜ਼ਿਨ੍ਹਾਂ ਨੂੰ ਇਲਾਜ ਲਈ ਆਈਸੋਲੇਟ ਕਰ ਦਿੱਤਾ ਗਿਆ ਹੈ।