ਮਾਨਸਾ : ਪੰਜਾਬ ਸਰਕਾਰ (Government of Punjab) ਵੱਲੋਂ ਮੁਲਾਜ਼ਮਾਂ ਦੇ ਤਨਖ਼ਾਹ ਭੱਤੇ ਵਿੱਚ ਪੰਦਰਾਂ ਫੀਸਦੀ ਕੀਤੇ ਗਏ ਵਾਧੇ ਨੂੰ ਲੈ ਕੇ ਈਟੀਵੀ ਭਾਰਤ (ETV Bharat) ਵੱਲੋਂ ਮੁਲਾਜ਼ਮ ਨੇਤਾਵਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ (Government of Punjab) ਵੱਲੋਂ ਪੰਦਰਾਂ ਫ਼ੀਸਦੀ ਵਾਧਾ (Fifteen percent increase) ਉਨ੍ਹਾਂ ਦੇ ਹਿੱਤ ਵਿੱਚ ਨਹੀਂ ਜਿਸ ਨੂੰ ਮੁਲਾਜ਼ਮਾਂ (Employees) ਵੱਲੋਂ ਨਕਾਰਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ 120 ਫ਼ੀਸਦੀ ਵਾਧਾ ਮੰਗ ਰਹੇ ਸਨ ਜਿਸ ਨੂੰ ਲੈ ਕੇ ਪਿਛਲੇ ਸਮੇਂ ਤੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ (Demonstration against the government) ਵੀ ਚੱਲ ਰਿਹਾ ਸੀ ਪਰ ਹੁਣ ਸਰਕਾਰ ਵੱਲੋਂ ਜੋ ਤਨਖਾਹ (Salary) ਦੇ ਵਿੱਚ 15 ਫ਼ੀਸਦੀ ਵਾਧਾ ਕੀਤਾ ਗਿਆ ਹੈ ਇਸ ਸਰਕਾਰ (Government of Punjab) ਨੇ ਮੁਲਾਜ਼ਮਾਂ ਦੇ ਨਾਲ ਕੋਝਾ ਮਜ਼ਾਕ ਕੀਤਾ ਹੈ।
ਉਨ੍ਹਾਂ ਕਿਹਾ ਕਿ 2 ਅਕਤੂਬਰ ਨੂੰ ਮੁਲਾਜ਼ਮਾਂ ਵੱਲੋਂ ਪੰਜਾਬ ਪੱਧਰੀ ਵੱਡੀ ਰੈਲੀ (Punjab level big rally) ਵੀ ਕੀਤੀ ਜਾ ਰਹੀ ਹੈ ਜੋ ਕਿ ਸਰਕਾਰ (Government of Punjab) ਦੇ ਖ਼ਿਲਾਫ਼ ਹੋਵੇਗੀ।
ਉਥੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੋਹਫ਼ਾ ਦਿੰਦਿਆ, ਪੰਜਾਬ ਦੇ ਸਰਕਾਰੀ ਕਰਮਚਾਰੀਆਂ (Government employees) ਦੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧਾ ਕੀਤਾ ਹੈ। ਜਿਸ ਨਾਲ ਤਨਖਾਹ ਵਿੱਚ ਘੱਟੋ ਘੱਟ ਵਾਧੇ ਦੀ ਰਕਮ 31 ਦਸੰਬਰ 2015 ਤੋਂ ਲਾਗੂ ਹੋਵੇਗੀ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਖੁੱਲ੍ਹੇ ਗੱਫੇ!
ਪਿਛਲੇ ਦਿਨੀਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਈ ਵੱਡੇ ਵਾਅਦੇ ਤੇ ਐਲਾਨ ਕੀਤੇ।
ਠੇਕੇਦਾਰੀ ਵਿਵਸਥਾ (Contracting arrangements) ਕੀਤੀ ਜਾਵੇਗੀ ਖ਼ਤਮ
ਮੰਤਰੀ ਮੰਡਲ (Punjab Cabinet) ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ (Contracting arrangements) ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।