ETV Bharat / state

ਮਾਨਸਾ ਵਿੱਚ ਕਰੋਨਾ ਦੇ 187 ਨਵੇਂ ਮਾਮਲੇ ਆਏ ਸਾਹਮਣੇ

ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 38 ਹਜਾਰ 555 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ।

187 new cases of corona came to light in Mansa

author img

By

Published : Apr 22, 2021, 8:01 PM IST

ਮਾਨਸਾ : ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 38 ਹਜਾਰ 555 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 4400 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3399 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 61 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਨਸਾ ਜ਼ਿਲ੍ਹੇ ਵਿੱਚ ਹੁਣ 187 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਇਸ ਸਮੇਂ 940 ਐਕਟਿਵ ਕੋਰੋਨਾ ਦੇ ਕੇਸ ਹਨ। ਉਨ੍ਹਾਂ ਦੱਸਿਆ ਕਿ ਅੱਜ 44 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 916 ਨਵੇਂ ਸੈਂਪਲ ਲਏ ਗਏ ਹਨ।
ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1483 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ। ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 32195 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.