ਮਾਨਸਾ: ਕਿਸਾਨ ਜਿੱਥੇ ਝੋਨੇ ਦੀ ਪਰਾਲੀ ਨੂੰ ਸਾੜਨਾ ਆਪਣੀ ਮਜਬੂਰੀ ਦੱਸ ਰਹੇ ਹਨ ਉੱਥੇ ਹੀ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਤੇ ਸਖ਼ਤ ਨਿਗਾਹ ਰੱਖਦੇ ਹੋਏ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਰਿਪੋਰਟ ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਕਾਰਵਾਈ ਕਰਦੇ ਹੋਏ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਪੰਜ ਲੱਖ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ 37 ਮਾਮਲੇ ਦਰਜ ਕਰਕੇ 19 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਜ਼ੀਰੋ ਬਰਨਿੰਗ ਦਾ ਨਿਓਤਾ ਦਿੱਤਾ ਗਿਆ ਹੈ, ਜਿਸ ਤੇ ਨਿਗ੍ਹਾ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਪਰ ਕਿਸਾਨਾਂ ਵੱਲੋਂ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਉਲੰਘਣਾ ਕਰ ਕੇ ਜ਼ਿਲ੍ਹੇ ਵਿੱਚ 16 ਤੋਂ 17 ਸੌ ਖੇਤਾਂ ਵਿੱਚ ਅੱਗ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਸੈਟੇਲਾਈਟ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਵਾਲੇ 193 ਕਿਸਾਨਾਂ 'ਤੇ ਕਾਰਵਾਈ ਕਰਦੇ ਹੋਏ ਕੁੱਲ ਪੰਜ ਲੱਖ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਥਾਣਾ ਵਿੱਚ 4 ਥਾਣਾ ਝੁਨੀਰ 4 ਜੌੜਕੀਆਂ 2 ਬੁਢਲਾਡਾ ਤਹਿਸੀਲ ਦੇ ਥਾਣਾ ਸਿਟੀ ਬਲਾੜਾ ਵਿੱਚ 3 ਥਾਣਾ ਸਦਰ ਬੁਢਲਾਡਾ ਵਿੱਚ 4 ਬੋਹਾ 4 ਥਾਣਾ ਬਰੇਟਾ 4 ਅਤੇ ਮਾਨਸਾ ਤਹਿਸੀਲ ਦੇ ਥਾਣਾ ਸਦਰ ਮਾਨਸਾ ਵਿਖੇ 6 ਥਾਣਾ ਜੋਗਾ 2 ਥਾਣਾ ਭਿੱਖੀ 4 ਸਮੇਤ ਉੱਨੀ 37 ਮਾਮਲੇ ਦਰਜ ਕਰਕੇ 19 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖੇਤਾਂ ਵਿੱਚ ਅੱਗ ਲਗਾਈ ਜਾਂਦੀ ਹੈ ਉਸ ਦਾ ਚਲਾਨ ਕੱਟ ਕੇ ਖ਼ਸਰਾ ਗਿਰਦਾਵਰੀ ਅਤੇ ਲਾਲ ਲਕੀਰ ਵੀ ਦੀ ਐਂਟਰੀ ਕੀਤੀ ਜਾ ਰਹੀ ਹੈ।
ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਮਾਮਲਾ ਦਰਜ ਕਰਨ ਤੇ ਕਿਸਾਨਾਂ ਵਿੱਚ ਰੋਸ ਹੈ ਅਤੇ ਅੱਗੇ ਦੀ ਰਣਨੀਤੀ ਤਿਆਰ ਕਰਨ ਦੇ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪਿੰਡ ਭੈਣੀ ਬਾਘਾ ਦੇ ਵਰਕਰਾਂ ਦੀ ਮੀਟਿੰਗ ਬੁਲਾਈ ਗਈ ਹੈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੱਖਣ ਸਿੰਘ 'ਤੇ ਅਵਤਾਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਜੋ ਵੀ ਕਿਸਾਨ ਵਿਰੋਧੀ ਕਾਰਵਾਈ ਕਰ ਰਹੀ ਹੈ ਉਨ੍ਹਾਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਇਹ ਲਗਾਉਣਾ ਜਾਰੀ ਰਹੇਗਾ ਜੋ ਵੀ ਅਧਿਕਾਰੀ ਰੋਕਣ ਦੇ ਲਈ ਆਉਣਗੇ ਉਨ੍ਹਾਂ ਨੂੰ ਬੰਧਕ ਬਣਾਇਆ ਜਾਵੇਗਾ।
ਉਧਰ ਮਾਨਸਾ ਜ਼ਿਲ੍ਹਾ ਅਦਾਲਤ ਵਿੱਚ ਪ੍ਰੈਕਟਿਸ ਕਰ ਰਹੀ ਇੱਕ ਮਹਿਲਾ ਵਕੀਲ ਨੇ ਪਰਾਲੀ ਜਲਾਉਣ ਵਾਲੇ ਕਿਸਾਨਾਂ ਤੇ ਪੁਲਿਸ ਵੱਲੋਂ ਨਾਮਜ਼ਦ ਕੀਤੇ ਸਾਰੇ ਕਿਸਾਨਾਂ ਦੇ ਕੇਸ ਮੁਫ਼ਤ ਝਗੜਨ ਦਾ ਐਲਾਨ ਕੀਤਾ ਹੈ।
ਵਕੀਲ ਬਲਵੀਰ ਕੌਰ ਨੇ ਦੱਸਿਆ ਕਿ ਕਿਸਾਨ ਪਰਿਵਾਰ ਦੇ ਨਾਲ ਸਬੰਧ ਰੱਖਣ ਦੇ ਚੱਲਦੇ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਮਾਮਲੇ ਅਤੇ ਚਲਾਨ ਕੱਟਣ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਪਰਾਲੀ ਨਾ ਸਾੜਨ ਲਈ ਐਸਐਚਓ ਖੁਦ ਘਰ-ਘਰ ਜਾ ਕੇ ਕਿਸਾਨਾਂ ਕਰ ਰਹੇ ਜਾਗਰੂਕ
ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਮਸ਼ੀਨਰੀ ਪਹਿਲਾਂ ਮੁਹੱਈਆ ਕਰਵਾਈ ਜਾਣੀ ਚਾਹੀਦੀ ਸੀ ਜਦੋਂ ਕਿ ਉਸ ਦਾ ਐਲਾਨ ਕੱਲ੍ਹ ਹੀ ਕੀਤਾ ਗਿਆ ਹੈ ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹੇ ਭਰ ਦੇ ਕਿਸਾਨਾਂ 'ਤੇ ਹੋਣ ਵਾਲੇ ਮਾਮਲਿਆਂ ਨੂੰ ਲੈ ਕੇ ਦਰਜ ਕੀਤੇ ਮਾਮਲੇ ਬਿਨਾਂ ਕੋਈ ਫੀਸ ਵਸੂਲ ਕੀਤੇ ਝਗੜੇ ਜਾਣਗੇ।