ETV Bharat / state

ਮਾਨਸਾ ਵਿੱਚ ਕਰੋਨਾ ਦੇ 220 ਨਵੇਂ ਮਾਮਲੇ ਆਏ ਸਾਹਮਣੇ - ਕਰੋਨਾ ਮਹਾਂਮਾਰੀ

ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 46 ਹਜਾਰ 803 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ।

220 new cases of corona reported in Mansa

author img

By

Published : Apr 30, 2021, 10:38 PM IST

ਮਾਨਸਾ : ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 46 ਹਜਾਰ 803 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 6351 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 4144 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਨਸਾ ਜ਼ਿਲ੍ਹੇ ਵਿੱਚ ਹੁਣ 220 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 2133 ਐਕਟਿਵ ਕੋਰੋਨਾ ਦੇ ਕੇਸ ਹਨ। ਉਨ੍ਹਾਂ ਦੱਸਿਆ ਕਿ ਅੱਜ 165 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 1436 ਨਵੇਂ ਸੈਂਪਲ ਲਏ ਗਏ ਹਨ।

ਇਹ ਵੀ ਪੜੋ: ਲੁਧਿਆਣਾ:ਕੋਰੋਨਾ ਹੋਇਆ ਬੇਲਗਾਮ, 24 ਘੰਟੇ ਚ 24 ਮੌਤਾਂ

ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1591 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 44904 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ।ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.