ETV Bharat / state

ਝੋਨੇ ਦੀ ਬਿਜਾਈ 20 ਜੂਨ ਤੋਂ ਕਰਨ ਦੇ ਫ਼ੈਸਲੇ ਦਾ ਕਿਸਾਨਾਂ ਵੱਲੋਂ ਵਿਰੋਧ - ਝੋਨੇ ਦੀ ਕਿਸਮ ਪੀਆਰ 126

ਮਾਨਸਾ ਦੇ ਪਿੰਡ ਭੈਣੀਬਾਘਾ ਵਿਖੇ 250 ਦੇ ਕਰੀਬ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਚ ਸ਼ਾਮਲ ਹੋਏ। ਇਨ੍ਹਾਂ ਨੂੰ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਥੇਬੰਦੀ ਚ ਸ਼ਾਮਲ ਕਰਵਾਇਆ। ਜਗਜੀਤ ਸਿੰਘ ਡੱਲੇਵਾਲ ਨੇ ਸ਼ਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਨੇ ਝੋਨੇ ਦੀ ਲਵਾਈ 20 ਜੂਨ ਨੂੰ ਕਰਨ ਤੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ।

ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਚ ਸ਼ਾਮਲ

author img

By

Published : May 12, 2022, 12:59 PM IST

ਮਾਨਸਾ: ਪਿੰਡ ਭੈਣੀਬਾਘਾ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਵੱਖ-ਵੱਖ ਜੱਥੇਬੰਦੀਆਂ ਛੱਡ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਿੱਚ ਸ਼ਾਮਲ ਹੋਏ। ਦੱਸ ਦਈਏ ਕਿ ਸੈਂਕੜੇ ਕਿਸਾਨਾਂ ਨੂੰ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਭੈਣੀਬਾਘਾ ਵਿੱਚ ਹੋਏ ਪ੍ਰੋਗਰਾਮ ਦੌਰਾਨ ਯੂਨੀਅਨ ਵਿੱਚ ਸ਼ਮੂਲੀਅਤ ਕਰਵਾਈ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਲਵਾਈ 20 ਜੂਨ ਨੂੰ ਕਰਨ ਤੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਦੇਣ ਕਾਰਨ ਸਾਡਾ ਵਿਰੋਧ ਹੈ।

ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਦੇ ਕਰੀਬ 250 ਕਿਸਾਨ ਉਨ੍ਹਾਂ ਦੀ ਜਥੇਬੰਦੀ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ ਉਹ ਆਇਆਂ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ ਕਿ ਉਹ ਸਾਡੀ ਜੱਥੇਬੰਦੀ ਦੇ ਸੰਵਿਧਾਨ ਨੂੰ ਠੀਕ ਸਮਝਦੇ ਹੋਏ ਉਨ੍ਹਾਂ ਦੇ ਨਾਲ ਜੁੜੇ ਹਨ।

ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਚ ਸ਼ਾਮਲ

ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ 20 ਜੂਨ ਤੋਂ ਸ਼ੁਰੂ ਕਰਨ ਅਤੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਬਿਜਾਈ 20 ਜੂਨ ਤੋਂ ਕਰਨ ਦੇ ਨਾਲ-ਨਾਲ ਪੰਜਾਬ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡ ਦਿੱਤਾ ਹੈ, ਜਿਸਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਕੋ ਦਲੀਲ ਹੈ ਕਿ ਝੋਨੇ ਦੀ ਕਿਸਮ ਪੀਆਰ 126 ਘੱਟ ਸਮਾਂ ਲੈਂਦੀ ਹੈ ਅਤੇ ਜਦੋਂ ਅਸੀਂ ਕੱਲ ਮੀਟਿੰਗ ਵਿੱਚ ਸਰਕਾਰ ਨੂੰ ਝੋਨੇ ਦੀ ਇਸ ਕਿਸਮ ਦਾ ਬੀਜ ਮੁਹੱਈਆ ਕਰਵਾਉਣ ਬਾਰੇ ਪੁੱਛਿਆ ਤਾਂ ਸਰਕਾਰ ਨੇ ਕਿਹਾ ਕਿ ਉਨ੍ਹਾਂ ਕੋਲ ਇਹ ਬੀਜ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਇਲਾਕਿਆਂ ਦੇ ਕਿਸਾਨਾਂ ਨੂੰ ਛੱਡ ਕੇ ਬਾਕੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਬਿਜਲੀ ਦੀ ਸਪਲਾਈ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਨਿਰਧਾਰਤ ਸਮੇਂ ਦੇ ਝੋਨੇ ਲਾਉਣ ਦੀ ਇਜਾਜ਼ਤ ਦੇਵੇ ਅਤੇ ਕਿਸਾਨਾਂ ’ਤੇ ਨਵੀਆਂ ਸ਼ਰਤਾਂ ਨਾ ਲਾਵੇ।

ਇਹ ਵੀ ਪੜੋ: ਵੱਖ-ਵੱਖ ਜਥੇਬੰਦੀਆਂ ਨੇ ਲਿਆ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.