ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਹੈਰੋਇਨ ਅਤੇ ਲਾਹਣ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐੱਸਐੱਸਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਬੰਗਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਗੀਟੂ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਤੋਂ ਦੱਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜੋ: ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ, 4 ਦੀ ਮੌਤ 2 ਜ਼ਖ਼ਮੀ
ਇਸੇ ਤਹਿਤ ਹੀ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਸੋਨੂੰ ਵਾਸੀ ਮਾਨਸਾ ਨੂੰ ਕਾਬੂ ਕਰਕੇ ਤਿੰਨ ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਥਾਣਾ ਸਿਟੀ ਬਣਦੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਆਬਕਾਰੀ ਐਕਟ ਦੇ ਤਹਿਤ ਕਾਰਵਾਈ ਕਰਦੇ ਹੋਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਵਾਸੀ ਘੁਸਰ ਥਾਣਾ ਰਾਣੀਆਂ ਜ਼ਿਲ੍ਹਾ ਸਿਰਸਾ ਹਰਿਆਣਾ ਅਤੇ ਕੇਵਲ ਸਿੰਘ ਵਾਸੀ ਨੰਗਲ ਕਲਾਂ ਵਿਰੁੱਧ ਮਾਮਲਾ ਦਰਜ ਕਰ ਕੇ 396 ਬੋਤਲਾਂ ਸ਼ਰਾਬ ਦੇਸੀ ਠੇਕਾ ਸ਼ਰਾਬ ਸ਼ਹਿਨਾਈ ਹਰਿਆਣਾ ਸਮੇਤ ਕਾਰ ਸਵਿੱਫਟ ਨੰਬਰ ਐਚਆਰ 22 ਐੱਨ 5666 ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਉਥੇ ਹੀ ਥਾਣਾ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲੱਖਾ ਸਿੰਘ ਵਾਸੀ ਦਰੀਆਪੁਰ ਵਿਰੁਧ ਮੁਕੱਦਮਾ ਦਰਜ ਕਰਕੇ ਉਸ ਤੋਂ ਨਾਜਾਇਜ਼ ਸ਼ਰਾਬ ਕੱਢਦੇ ਮੌਕੇ ਤੇ ਕਾਬੂ ਕਰਕੇ ਇੱਕ ਚਾਲੂ ਭੱਠੀ 20 ਲਿਟਰ ਲਾਹਣ ਅਤੇ ਇਕ ਬੋਤਲ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਹੈ।
ਇਹ ਵੀ ਪੜੋ: ਵਿਧਾਇਕ ਬੁਲਾਰੀਆ ਦਾ ਕਰੀਬੀ ਘਰ ’ਚ ਕਰ ਰਿਹੈ ਅਫ਼ੀਮ ਦੀ ਖੇਤੀ, ਵੀਡੀਓ ਵਾਇਰਲ