ETV Bharat / state

ਮਾਨਸਾ: 120 ਲੀਟਰ ਲਾਹਣ ਤੇ 25 ਬੋਤਲਾਂ ਸ਼ਰਾਬ ਸਮੇਤ 3 ਕਾਬੂ

ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਚਲਾਈ ਗਈ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜਾ ਸਿੰਘ ਵਾਸੀ ਭੰਮੇ ਕਲਾਂ ਖਿਲਾਫ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ।

author img

By

Published : Feb 26, 2021, 7:59 PM IST

ਤਸਵੀਰ
ਤਸਵੀਰ

ਮਾਨਸਾ: ਸੂਬੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਜਿਸ ਦੇ ਚੱਲਦੇ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 120 ਲੀਟਰ ਲਾਹਣ ਅਤੇ 25 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਮੁਲਜ਼ਮਾਂ ਖਿਲਾਫ ਕੀਤਾ ਗਿਆ ਮਾਮਲਾ ਦਰਜ

ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਚਲਾਈ ਗਈ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜਾ ਸਿੰਘ ਵਾਸੀ ਭੰਮੇ ਕਲਾਂ ਖਿਲਾਫ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਹੈ। ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਨਛੱਤਰ ਸਿੰਘ ਵਾਸੀ ਬੁਰਜ ਹਰੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਹੈ ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਮੁਲਜ਼ਮ ਕੋਲੋਂ 20 ਲੀਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ਤੇ ਰਾਜਵਿੰਦਰ ਸਿੰਘ ਉਰਫ ਬੱਬੀ ਵਾਸੀ ਮਾਨਸਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਮੁਲਜ਼ਮ ਨੂੰ 25 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜੋ: ਅੰਮ੍ਰਿਤਸਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ

ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਹੈ ਮੁਹਿੰਮ

ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਦੀ ਲਗਾਤਾਰ ਨਸ਼ਿਆਂ ਦੇ ਖਿਲਾਫ ਮੁਹਿੰਮ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.