ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨਾਲ ਸਬੰਧਿਤ ਪੁਲਿਸ ਵੱਲੋਂ ਹਰਿਆਣਾ ਦੇ ਫਤਿਹਾਬਾਦ ਤੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਨਸੀਬ ਖ਼ਾਨ ਅਤੇ ਪਵਨ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਅਦਾਲਤ ਵੱਲੋਂ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਮਾਮਲੇ ਸਬੰਧੀ ਐਡਵੋਕੇਟ ਲਵਪ੍ਰੀਤ ਮਹਿਤਾ ਤੇ ਪ੍ਰਦੀਪ ਜੰਗਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੋੜ ਕੇ ਨਸੀਮ ਖਾਨ ਤੇ ਪਵਨ ਬਿਸ਼ਨੋਈ ਨੂੰ ਫਤਿਆਬਾਦ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਲਿਸ ਇਨ੍ਹਾਂ ਨੂੰ ਦੋਸ਼ੀ ਮੰਨ ਰਹੀ ਹੈ ਜਦਕਿ ਇਹ ਅਜਿਹੇ ਕੋਈ ਵੀ ਦੋਸ਼ੀ ਨਹੀਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਲਾਰੈਂਸ ਬਿਸ਼ਨੋਈ ਨਾਲ ਇਨ੍ਹਾਂ ਤੋਂ ਬਿਠਾ ਕੇ ਪੁੱਛ ਗਿੱਛ ਕਰਨਾ ਚਾਹੁੰਦੀ ਹੈ ਪਰ ਇਨ੍ਹਾਂ ਦਾ ਬਿਸ਼ਨੋਈ ਨਾਲ ਕੋਈ ਸੰਬੰਧ ਨਹੀਂ ਜਦਕਿ ਇਨ੍ਹਾਂ ਨੂੰ 120 ਬੀ ਦੇ ਵਿਚ ਗ੍ਰਿਫ਼ਤਾਰ ਕੀਤਾ ਹੈ ਅਤੇ ਇਹ ਨਾ ਹੀ ਕੋਈ ਸ਼ੂਟਰ ਹਨ।
ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ: ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਵਿਖੇ ਦੇਰ ਰਾਤ ਲਿਆਂਦਾ ਗਿਆ ਸੀ। ਜਿੱਥੇ ਪੰਜਾਬ ਪੁਲਿਸ ਤੜਕਸਾਰ ਬਿਸ਼ਨੋਈ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।
29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: Live Update: ਖਰੜ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ- ਸੂਤਰ