ਮਾਨਸਾ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਮੈਨੀਫੈਸਟੋ 'ਚ ਕੀਤੇ ਵਾਅਦੇ ਕੈਪਟਨ ਸਰਕਾਰ ਵੱਲੋਂ ਪੂਰੇ ਕੀਤੇ ਗਏ ਜਾਂ ਨਹੀਂ। ਇਸ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਗਈ।
ਉਨ੍ਹਾਂ ਕੈਪਟਨ ਸਰਕਾਰ ਦੇ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਜਿਹੀ ਸਰਕਾਰ ਸਾਬਤ ਹੋਈ ਹੈ, ਜਿਸ ਨੇ ਮੈਨੀਫੈਸਟੋ 'ਚ ਕੀਤੇ ਗਏ ਵਾਅਦੇ ਨਾ ਤਾਂ ਪੂਰੇ ਕੀਤੇ ਹਨ ਅਤੇ ਨਾ ਹੀ ਉਨ੍ਹਾਂ ਤੋਂ ਕੋਈ ਉਮੀਦ ਰੱਖੀ ਜਾ ਸਕਦੀ ਹੈ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾ ਨਸ਼ਾ ਖ਼ਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਖਾਂਦੀ ਸੀ ਪਰ ਅਜਿਹਾ ਕਿਤੇ ਨਜ਼ਰ ਨਹੀਂ ਆ ਰਿਹਾ ਸਗੋੇਂ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ।
ਇਹ ਵੀ ਪੜੋ: ਨਯਾਗਾਓਂ : ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 11
ਇਸ ਦੇ ਨਾਲ ਹੀ ਲੋਕਾਂ ਨੇ ਕਿਹਾ ਕਿ ਬਿਜਲੀ ਦਿਨੋ-ਦਿਨ ਮਹਿੰਗੀ ਹੋ ਰਹੀ ਹੈ ਤੇ ਨਾ ਹੀ ਹਾਲੇ ਤੱਕ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਿਆ ਹੈ।