ਮਾਨਸਾ: ਇਕ ਪਾਸੇ ਪੁਲਿਸ ਦੀ ਰਡਾਰ ਉੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਹੈ ਤਾਂ ਉਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਨੂੰ ਸਮਰਥਨ ਦੇਣ ਵਾਲੇ ਵੀ ਪੁਲਿਸ ਦੇ ਨਿਸ਼ਾਨੇ 'ਤੇ ਹਨ। ਦਰਅਸਲ ਸ਼ਨੀਵਾਰ 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਮੁਹਿੰਮ ਚਲਾਈ ਪਰ ਉਹ ਫਰਾਰ ਹੋ ਗਿਆ। ਉਸ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਸਮੇਤ 6 ਕੇਸ ਦਰਜ ਹਨ। ਜਿਸ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਵਿੱਚ ਮੰਗਲਵਾਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
34 ਸਮਰਥਕਾਂ ਨੂੰ ਡਿਟੇਨ ਕੀਤਾ: ਉਥੇ ਹੀ ਇਸ ਸਭ ਦੇ ਵਿਚਾਲੇ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਅੰਮ੍ਰਿਤਪਾਲ ਖਿਲਾਫ ਕੀਤੀ ਗਈ ਇਸ ਕਾਰਵਾਈ ਤੋਂ ਨਾਖੁਸ਼ ਹਨ ਅਤੇ ਉਸ ਦਾ ਸਮਰਥਨ ਕਰ ਰਹੇ ਹਨ , ਪਰ ਮਾਨਸਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ 34 ਸਮਰਥਕਾਂ ਨੂੰ ਡਿਟੇਨ ਕੀਤਾ ਗਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਾਨਸਾ ਪੁਲਿਸ ਲਾਈਨ ਦੇ ਬਾਹਰ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਰੋਸ ਜਾਹਿਰ ਕੀਤਾ ਗਿਆ ਉਨ੍ਹਾਂ ਕਿਹਾ ਕਿ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : Search Opration Amritpal Live Updates: ਬਾਬਾ ਬਕਾਲਾ ਕੋਰਟ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ, ਅੰਮ੍ਰਿਤਪਾਲ ਸਿੰਘ ਦੇ ਦੋ ਹੋਰ ਸਾਥੀ ਗ੍ਰਿਫਤਾਰ
ਸਿੱਖਾਂ ਦੀ ਆਵਾਜ਼ ਨੂੰ ਦਬਾ ਰਹੀ ਸਰਕਾਰ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਚੱਲ ਰਹੀਆਂ ਖਬਰਾਂ ਨੂੰ ਲੈ ਕੇ ਅੰਮ੍ਰਿਤਪਾਲ ਦੇ ਸਮਰਥਕਾਂ ਨਾਲ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਜਿਸ ਦੇ ਚਲਦਿਆਂ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿਚੋਂ ਅੰਮ੍ਰਿਤਪਾਲ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆ ਵੱਲੋ ਮਾਨਸਾ ਪੁਲਿਸ ਲਾਈਨ ਦੇ ਬਾਹਰ ਇਕੱਠੇ ਹੋ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੀ ਆਵਾਜ਼ ਨੂੰ ਦਬਾ ਰਹੀ ਹੈ।
ਨੌਜਵਾਨਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ: ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਦੂਰ ਕਰਨ ਦੇ ਯਤਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਸਿੱਖ ਧਰਮ ਨੂੰ ਜੋੜ ਰਿਹਾ ਹੈ ਤੇ ਸਰਕਾਰ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਦਹਾਕੇ ਪਿੰਡਾਂ ਦੇ ਨੌਜਵਾਨ ਅੰਮ੍ਰਿਤਪਾਲ ਤੋਂ ਪ੍ਰੇਰਿਤ ਹੋ ਕੇ ਨਸ਼ੇ ਦੀ ਦਲਦਲ ਚੋਂ ਬਾਹਰ ਨਿਕਲਣਾ ਚਾਹੁੰਦੇ ਹਨ। ਪਰ ਸਰਕਾਰ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਨਸਾ ਜ਼ਿਲ੍ਹੇ ਦੇ 34 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਿਨ੍ਹਾਂ ਵਿੱਚ ਕੁੱਝ ਵਿਦਿਆਰਥੀ ਵੀ ਹਨ ਤੇ ਜਿੰਨਾਂ ਦਾ 12 ਵੀਂ ਜਮਾਤ ਦਾ ਪੇਪਰ ਵੀ ਹੈ ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਪੁਲਿਸ ਨੂੰ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਦੇ ਲਈ ਅਪੀਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਖਿਲਾਫ਼ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਗੇ।