ਮਾਨਸਾ: ਅਧਿਆਪਕਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾਂਦੇ ਯੋਗਦਾਨ ਦੇ ਲਈ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ 5 ਸਤੰਬਰ ਦੇ ਦਿਨ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ। ਜਿੱਥੇ ਰਾਸ਼ਟਰਪਤੀ ਵੱਲੋਂ ਇਨ੍ਹਾਂ ਅਧਿਆਪਕਾਂ ਦਾ ਹੌਂਸਲਾ ਵਧਾਉਣ ਦੇ ਲਈ ਸਨਮਾਨ ਦਿੱਤਾ ਜਾਂਦਾ ਹੈ, ਉੱਥੇ ਹੀ ਰਾਜ ਸਰਕਾਰਾਂ ਵੱਲੋਂ ਵੀ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਦੇ ਲਈ ਮਾਨਸਾ ਜ਼ਿਲ੍ਹੇ ਦੇ ਚਾਰ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ, ਕਿ 5 ਸਤੰਬਰ ਦਾ ਦਿਨ ਭਾਰਤ ਦੇ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕਿਉਂਕਿ ਇਸ ਦਿਨ ਸਾਡੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਹੋਇਆ ਸੀ। ਜਿਸ ਦੇ ਲਈ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ, ਕਿ ਮਾਨਸਾ ਜ਼ਿਲ੍ਹੇ ਦੇ ਅੱਜ 4 ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਯੋਗਦਾਨ ਪਾਇਆ ਹੈ, ਅਤੇ ਅਸੀਂ ਉਮੀਦ ਵੀ ਕਰਦੇ ਹਾਂ, ਕਿ ਇਹ ਅਧਿਆਪਕ ਅੱਗੇ ਵੀ ਬੱਚਿਆਂ ਨੂੰ ਸਿੱਖਿਆ ਦੀ ਰੋਸ਼ਨੀ ਦੇਣ ਦੇ ਲਈ ਇਸੇ ਤਰ੍ਹਾਂ ਉਪਰਾਲੇ ਕਰਦੇ ਰਹਿਣਗੇ।
ਇਸ ਮੌਕੇ ਅਧਿਆਪਕਾਂ ਨੇ ਕਿਹਾ, ਕਿ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਦੇ ਲਈ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਪੱਧਰੀ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਸ ਦੇ ਲਈ ਉਹ ਸਰਕਾਰ ਦਾ ਵੀ ਧੰਨਵਾਦ ਕਰਦੇ ਹਨ। ਅਤੇ ਅੱਗੇ ਤੋਂ ਵੀ ਉਹ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਹ ਵੀ ਪੜ੍ਹੋ:Teachers Day: ਮਾਸਟਰ ਜਗਤਾਰ ਸਿੰਘ ਬਣੇ ਮਿਸਾਲ, ਮਿਹਨਤ ਲਿਆਈ ਰੰਗ...