ETV Bharat / state

ਵੱਖ-ਵੱਖ ਮੁਕੱਦਮਿਆਂ ਵਿੱਚ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਲਾਹਣ ਸਮੇਤ 5 ਕਾਬੂ - including heroin, drugs and drugs

ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਮੁਕੱਦਮਿਆਂ ਵਿੱਚ ਪੁਲਿਸ ਨੇ 5 ਮੁਲਜ਼ਮਾਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਕਾਬੂ ਕੀਤਾ ਹੈ।

ਵੱਖ-ਵੱਖ ਮੁਕੱਦਮਿਆਂ ਵਿੱਚ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਲਾਹਣ ਸਮੇਤ 5 ਕਾਬੂ

author img

By

Published : Feb 13, 2021, 10:08 PM IST

ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਮੁਕੱਦਮਿਆਂ ਵਿੱਚ ਪੁਲਿਸ ਨੇ 5 ਮੁਲਜ਼ਮਾਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਲਾਹਣ ਸਮੇਤ ਕਾਬੂ ਕੀਤਾ ਹੈ।

ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੀਸ਼ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਕੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਸੀਆਈਏ ਸਟਾਫ਼ ਪੁਲਿਸ ਨੇ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਹੀਰੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 1000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ 'ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ 2 ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ ਕੀਤਾ।

ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਸੁਖਵੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦਲੇਲਵਾਲਾ ਨੂੰ ਕਾਬ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਮਾਰਕਾ ਈਟਾਜੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ।

ਆਬਕਾਰੀ ਐਕਟ

ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਮਨੋਹਰ ਸਿੰਘ ਵਾਸੀ ਬੋਹਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲੀਲਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਕੋਟ ਲੱਲੂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.