ਮਾਨਸਾ: ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਰਾਤ ਸਮੇਂ ਆਮ ਲੋਕਾਂ ਦੀ ਕੁੱਟਮਾਰ ਕਰਕੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਨ੍ਹਾਂ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਜ਼ੈੱਨ ਕਾਰ ਦੋ ਮੋਟਰਸਾਈਕਲ, ਇੱਕ ਸਕੂਟਰ ਅਤੇ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ।
ਇਨ੍ਹਾਂ ਦੋਸ਼ੀਆਂ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਭੀਖੀ ਅਤੇ ਬੁਢਲਾਡਾ ਦੇ ਏਰੀਏ ਵਿਚ ਹਨ੍ਹੇਰੇ ਅਤੇ ਸਵੇਰੇ ਰਾਹਗੀਰਾਂ ਦੀ ਕੁੱਟਮਾਰ ਕਰਕੇ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਿਰੋਹ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਪਿਛਲੇ ਸਮੇਂ ਤੋਂ ਮਾਨਸਾ ਪੁਲੀਸ ਨੂੰ ਲੋੜੀਂਦੇ ਸਨ। ਇਨ੍ਹਾਂ ਪੰਜ ਮੈਂਬਰਾਂ ਤੋਂ ਲੁੱਟ ਖੋਹ ਕੀਤੀ ਗਈ ਇਕ ਜੈੱਨ ਕਾਰ ਦੋ ਮੋਟਰਸਾਈਕਲ ਇੱਕ ਐਕਟਿਵਾ ਸਕੂਟਰੀ ਪੰਜ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਸਿਆਸੀ ਰੈਲੀਆਂ 'ਤੇ ਪਾਬੰਦੀ ਕੈਪਟਨ ਦੀ ਬੁਖ਼ਲਾਹਟ-ਅਕਾਲੀ ਦਲ
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਪੰਦਰਾਂ ਦੇ ਕਰੀਬ ਵਾਰਦਾਤਾਂ ਨੂੰ ਇਸ ਗਿਰੋਹ ਨੇ ਅੰਜਾਮ ਦਿੱਤਾ ਹੈ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।