ਮਾਨਸਾ: ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Moosewala murder case) ਦੇ ਵਿਚ ਪਰਿਵਾਰ ਵਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਹੋਰ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਦੋ ਨੌਜਵਾਨ ਮੂਸਾ ਪਿੰਡ ਤੋਂ ਹੀ ਸਬੰਧਿਤ ਹਨ।
ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਪੰਜ ਵਿਅਕਤੀਆਂ ਨੂੰ ਹੋਰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਦੇ ਵਿੱਚ ਜੋਤੀ, ਕੰਵਰਪਾਲ ਤੇ ਜੀਵਨਜੋਤ ਸਮੇਤ ਅਵਤਾਰ ਤੇ ਜਗਤਾਰ ਮੂਸਾ ਇਨ੍ਹਾਂ ਵਿੱਚ ਦੋ ਸਿੱਧੂ ਮੂਸੇ ਵਾਲਾ ਦੇ ਪਿੰਡ ਤੋਂ ਹੀ ਸ਼ਾਮਲ ਹਨ। ਇਨ੍ਹਾਂ ਵਿੱਚ ਸ਼ਾਮਲ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਮੂਸਾ ਪਿੰਡ ਦੇ ਰਹਿਣ ਵਾਲੇ ਹਨ।
ਦੱਸ ਦਈਏ ਕਿ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਦਾ ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਬਿਲਕੁਲ ਸਾਹਮਣੇ ਘਰ ਹੈ ਅਤੇ ਉਸ ਉੱਪਰ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਅਤੇ ਇਹ ਇੱਕ ਮਿਊਜ਼ੀਅਮ ਕੰਪਨੀ ਚਲਾ ਰਹੇ ਹਨ।
ਕਾਬਿਲੇਗੌਰ ਹੈ ਕਿ ਕਿ ਕੱਲ੍ਹ ਜਦੋਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਮਾਨਸਾ ਦੀ ਅਨਾਜ ਮੰਡੀ ਤੋਂ ਜਵਾਹਰਕੇ ਪਿੰਡ ਤੱਕ ਕੈਂਡਲ ਮਾਰਚ ਕੀਤਾ ਗਿਆ ਸੀ ਤਾਂ ਇਸ ਦੇ ਲਈ ਉਨ੍ਹਾਂ ਵੱਲੋਂ ਪੁਲਿਸ ਤੋਂ ਪਹਿਲਾਂ ਹੀ ਇਨ੍ਹਾਂ ਵਿਅਕਤੀਆਂ ਨੂੰ ਨਾਮਜ਼ਦ ਕਰਨ ਦੀ ਮੰਗ ਕੀਤੀ ਗਈ ਸੀ, ਪਰ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਨਾਮਜ਼ਦ ਨਹੀਂ ਕੀਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਪੰਜ ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ।
ਇਹ ਵੀ ਪੜੋ: sidhu moosewala murder case ਵਿੱਚ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਚਾਲਾਨ