ਮਾਨਸਾ: ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਅੱਜ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੰਦੀਪ ਕੇਕੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੇਕੜਾ ਦੇ ਨਾਲ-ਨਾਲ ਮਨਦੀਪ ਮੰਨਾ, ਮਨਪ੍ਰੀਤ ਭਾਊ, ਸਾਰਜ ਮਿੰਟੂ, ਪਰਭਦੀਪ ਪੱਬੀ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਮੁਲਜ਼ਮ 11 ਜੂਨ ਤੱਕ ਪੁਲਿਸ ਰਿਮਾਂਡ ’ਤੇ ਸਨ ਜਿੰਨ੍ਹਾਂ ਨੂੰ ਸ਼ਨੀਵਾਰ ਫਿਰ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ।
ਸੰਦੀਪ ਕੇਕੜਾ ਵੱਲੋਂ ਲੰਮੇ ਸਮੇਂ ਤੋਂ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ। ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਕਹਿਣ 'ਤੇ ਕੇਕੜਾ ਮੂਸੇਵਾਲਾ ਦਾ ਪਿੱਛਾ ਕਰਦਾ ਸੀ। ਕੇਕੜੇ ਨੇ ਪਹਿਲਾਂ ਮੂਸੇਵਾਲਾ ਨਾਲ ਸੈਲਫੀ ਵੀ ਲਈ। ਫਿਰ ਸ਼ਾਰਪ ਸ਼ੂਟਰਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਕੇਕੜੇ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਗਾਇਕ ਬਿਨਾਂ ਗੰਨਮੈਨ ਦੇ ਜਾ ਰਿਹਾ ਹੈ ਅਤੇ ਥਾਰ ਵਿੱਚ ਤਿੰਨ ਵਿਅਕਤੀ ਬੈਠੇ ਹਨ। ਮੁਲਜ਼ਮ ਵੱਲੋ ਇਹ ਵੀ ਦੱਸਿਆ ਗਿਆ ਕਿ ਮੂਸੇਵਾਲਾ ਬੁਲਟ ਪਰੂਫ ਕਾਰ ਤੋਂ ਬਿਨਾਂ ਥਾਰ ਵਿੱਚ ਨਿਕਲਿਆ ਹੈ।
ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਵੱਲੋਂ ਮੁਲਜ਼ਮਾਂ ਨੂੰ ਕਾਰ ਮੁਹੱਈਆ ਕਰਵਾਈ ਗਈ ਸੀ। ਉਸਨੇ ਆਪਣੀ ਕੋਰੋਲਾ ਕਾਰ ਮਨਪ੍ਰੀਤ ਭਾਊ ਨੂੰ ਦਿੱਤੀ ਸੀ ਜਿਸ ਦੀ ਵਰਤੋਂ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਦੇ ਕਤਲ 'ਚ ਕੀਤੀ ਸੀ।
ਇਸ ਤਰ੍ਹਾਂ ਵਾਪਰੀ ਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।
ਇਹ ਵੀ ਪੜ੍ਹੋ:ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਕੀਤਾ ਗਿਆ ਪੇਸ਼