ਮਾਨਸਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਬੱਸ ਸਟੈਂਡ ਚੌਕ ਮਾਨਸਾ ਵਿੱਚ ਪਹੁੰਚਿਆ।
ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਸ਼ਰਧਾ ਭਾਵ ਨਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਜਗ੍ਹਾ ਜਗ੍ਹਾ 'ਤੇ ਨਗਰ ਕੀਰਤਨ ਦੇ ਸਵਾਗਤ ਵਿੱਚ ਲੰਗਰ ਲਗਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਨੇ ਕੀਤੀ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਇਸ ਮੌਕੇ ਪ੍ਰੇਮ ਅਰੋੜਾ ਅਤੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈ ਹੋਵੇ। ਉੱਥੇ ਹੀ 72 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁੱਲ੍ਹਾ ਹੈ ਜੋ ਕਿ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਅਸੀਂ ਹੁਣ ਪਾਕਿਸਤਾਨ ਵਿੱਚ ਜਾ ਕੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਦੇ ਦਰਸ਼ਨ ਕਰ ਸਕਦੇ ਹਾਂ।