ਮਾਨਸਾ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਲਈ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ’ਤੇ ਵੱਡੇ ਵੱਡੇ ਦਾਅਵੇ ਕੀਤੇ ਗਏ ਸੀ, ਪਰ ਮੁੱਖ ਮੰਤਰੀ ਵੱਲੋਂ ਬੇਰੁਜ਼ਗਾਰਾਂ ਦੇ ਹੱਕ ਵਿੱਚ ਹਰਾ ਪੈਨ ਚਲਾਉਣ ਦੇ ਲਈ ਵੀ ਕਿਹਾ ਗਿਆ ਸੀ ਪਰ ਅੱਜ ਵੀ ਅਧਿਆਪਕ ਰੁਜ਼ਗਾਰ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹਨ ਅਜਿਹੀਆਂ ਹੀ ਤਸਵੀਰਾਂ ਮਾਨਸਾ ਚ ਦੇਖਣ ਨੂੰ ਮਿਲੀਆਂ।
ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਜਿਲ੍ਹੇ ’ਚ 5994 ਈਟੀਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਬਾਲ ਭਵਨ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੀਟਿੰਗ ਕਰਕੇ ਤੁਰੰਤ ਬੰਦ ਪਏ ਪੋਰਟਲ ਨੂੰ ਓਪਨ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਵੱਲੋਂ 5994 ਪੋਰਟਲ ਨੂੰ ਓਪਨ ਨਹੀਂ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਚ ਤਿੱਖਾ ਸੰਘਰਸ਼ ਕਰਨਗੇ ਜਿਸ ਦੀ ਜਿੰਮੇਦਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ, ਇੱਥੇ ਕਰੋ ਚੈੱਕ