ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ’ਚ ਕਿਸਾਨ ਵੱਡੀ ਗਿਣਤੀ ਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਅੰਦੋਲਨ ਵਿਚੋਂ ਵਾਪਸ ਆਉਂਦੇ ਹੀ ਘਰ ’ਚ ਦਿਲ ਦਾ ਦੌਰਾ ਨਾਲ ਮੌਤ ਹੋ ਗਈ।
ਇਹ ਵੀ ਪੜੋ: ਬੇਅਦਬੀ ਮਾਮਲੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਨੰਗਲ ਕਲਾਂ ਦੇ ਕਿਸਾਨ ਸਰੋਵਰ ਸਿੰਘ ਨੇ ਦੱਸਿਆ ਕਿ ਕਿਸਾਨ ਰਣਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਅੰਦੋਲਨ ਵਿੱਚ ਸ਼ਾਮਲ ਸੀ। ਇਨ੍ਹਾਂ ਹੀ ਨਹੀਂ ਕਿਸਾਨ ਦਾ ਪੂਰਾ ਪਰਿਵਾਰ ਇਸ ਸੰਘਰਸ਼ ਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਵਪਾਰੀ ਵਿਰੋਧੀ ਜੋ ਕੇਂਦਰ ਸਰਕਾਰ ਨੇ ਕਾਨੂੰਨ ਲਿਆਂਦੇ ਹਨ ਉਨ੍ਹਾਂ ਦੇ ਵਿਰੋਧ ’ਚ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੈ ਅਤੇ ਅੱਜ ਦੇਸ਼ ਭਰ ਦਾ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਲੜਾਈ ਲੜ ਰਿਹਾ ਹੈ।
ਇਹ ਵੀ ਪੜੋ: ਸਿੱਖ ਨੌਜਵਾਨਾਂ ਨੇ ਲਗਾਇਆ ਮੁਫ਼ਤ ਆਕਸੀਜਨ ਦਾ ਲੰਗਰ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਹੈ। ਇਸ ਕਾਰਨ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਚਲਦਾ ਰਹੇਗਾ। ਕਿਸਾਨ ਇਸੇ ਤਰ੍ਹਾਂ ਹੀ ਆਪਣੀ ਕੁਰਬਾਨੀਆਂ ਦਿੰਦੇ ਰਹਿਣਗੇ।