ਮਾਨਸਾ: ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਮਜੀਤ ਸਿੰਘ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਸੀ। ਸਵੇਰੇ ਠੇਕੇ 'ਤੇ ਜਦੋਂ ਉਹ ਉਸ ਨੂੰ ਚਾਹ ਦੇਣ ਪਹੁੰਚੇ ਤਾਂ ਪਤਾ ਲੱਗਾ ਕਿ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ ਜਿਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦੀ ਭਾਲ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਥਾਣਾ ਜੋਗਾ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ 'ਤੇ ਪਿੰਡ ਅਕਲੀਆ ਦੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।