ਮਾਨਸਾ: ਮਾਨਸਾ ਵਿਖੇ ਨਸ਼ਾ ਵਿਰੋਧੀ ਕਮੇਟੀ ਵੱਲੋਂ ਅੱਜ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੇ ਐਲਾਨ ਤੋਂ ਬਾਅਦ 'ਆਪ' ਦੇ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਐਲਾਨ ਕਰ ਦਿੱਤਾ ਹੈ ਕਿ ਸਰਕਾਰ ਨਸ਼ਾ ਵੇਚਣ ਵਾਲਿਆਂ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ ਤੇ ਗ੍ਰਿਫਤਾਰ ਕੀਤੇ ਗਏ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਦੀ ਰਿਹਾਈ ਸਬੰਧੀ ਮੁੱਖ ਮੰਤਰੀ ਨਾਲ ਮੰਗਲਵਾਰ ਨੂੰ ਮੀਟਿੰਗ ਕਰਨਗੇ। ਦੱਸਣਯੋਗ ਹੈ ਕਿ ਮਾਨਸਾ ਦੇ ਜ਼ਿਲ੍ਹਾ ਕਚਹਿਰੀ 'ਚ ਕਰੀਬ ਪਿੱਛਲੇ 50 ਦਿਨਾਂ ਤੋਂ ਨਸ਼ਿਆਂ ਦੇ ਖਿਲਾਫ ਅਣਮਿੱਥੇ ਸਮੇਂ ਦੇ ਲਈ ਧਰਨਾ ਚੱਲ ਰਿਹਾ ਹੈ ਅਤੇ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਅੱਜ ਬੁੱਢਲਾਡਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਬਣਾਵਾਲੀ ਦੇ ਘਰ ਦਾ ਪੱਕੇ ਤੌਰ 'ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।
ਵਿਧਾਇਕਾਂ ਨੇ ਧਰਨੇ 'ਚ ਕੀਤੀ ਸ਼ਮੂਲੀਅਤ: ਘਰਾਂ ਦੇ ਬਾਹਰ ਧਰਨੇ ਦੇ ਐਲਾਨ ਤੋਂ ਬਾਅਦ ਅੱਜ ਵਿਧਾਇਕ ਧਰਨੇ ਤੋਂ ਪਹਿਲਾਂ ਆਪ ਹੀ ਜਥੇਬੰਦੀਆਂ ਨੂੰ ਜਾ ਮਿਲੇ। ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਬਣਾਵਾਲੀ ਐੱਸ.ਐੱਸ.ਪੀ ਨਾਨਕ ਸਿੰਘ ਨਾਲ ਧਾਰਨਾਕਾਰੀਆਂ ਦੇ ਨਾਲ ਮੀਟਿੰਗ ਕਰਨ ਪਹੁੰਚੇ। ਲੰਬੇ ਸਮੇ ਤੱਕ ਚਲੀ ਮੀਟਿੰਗ ਤੋਂ ਬਾਅਦ ਵਿਧਾਇਕਾਂ ਵਲੋਂ ਧਰਨੇ ਵਿੱਚ ਸ਼ਾਮਿਲ ਹੋ ਕੇ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਇਸ ਸਬੰਧੀ ਗੱਲਬਾਤ ਹੋ ਗਈ ਹੈ, ਪਰ ਮੁੱਖ ਮੰਤਰੀ ਇੰਨੀ ਦਿਨੀ ਬੰਬੇ ਦੇ ਵਿਚ ਨੇ ਇਸ ਕਰਕੇ ਮੁਲਾਕਾਤ ਨਹੀਂ ਹੋ ਸਕਦੀ। ਪਰ, ਭਰੋਸਾ ਦਵਾਇਆ ਹੈ ਕਿ ਮੰਗਲਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਸਾਡੀ ਸਰਕਾਰ ਨਸ਼ਾ ਤਸਕਰਾਂ ਦੀ ਸਪੋਰਟ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਦੀ ਰਿਹਾਈ ਸਬੰਧੀ ਮੰਗਲਵਾਰ ਨੂੰ ਮਾਨਸਾ ਦੀ ਬੱਚਤ ਭਵਨ ਵਿੱਚ ਮੀਟਿੰਗ ਹੋਵੇਗੀ।
- Road Accident In Barnala : ਵੱਡਾ ਸੜਕ ਹਾਦਸਾ, ਧਾਰਮਿਕ ਸਥਾਨ 'ਤੇ ਜਾ ਰਹੇ ਚਾਰ ਕਾਰ ਸਵਾਰਾਂ ਦੀ ਮੌਕੇ 'ਤੇ ਮੌਤ
- Dissolution Panchayats: ਇੱਕ ਪੱਤਰ ਨੇ ਪੰਜਾਬ ਸਰਕਾਰ ਦੀਆਂ ਵਧਾਈਆਂ ਮੁਸ਼ਕਿਲਾਂ, ਵਿਰੋਧੀਆਂ ਨੇ ਚੁੱਕੇ ਸਵਾਲ
- Punjabi youth Death in America: ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ, ਪਰਿਵਾਰ ਨੇ ਲਾਸ਼ ਵਤਨ ਵਾਪਿਸ ਲਿਆਉਣ ਦੀ ਲਾਈ ਗੁਹਾਰ
ਧਰਨਾ ਕੀਤਾ ਗਿਆ ਮੁਲਤਵੀ: ਵਿਧਾਇਕ ਬੁੱਧ ਰਾਮ ਵੱਲੋਂ ਆਸ਼ਵਾਸਨ ਤੋਂ ਬਾਅਦ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਨਿੱਤਰੇ ਜਥੇਬੰਦੀ ਆਗੂਆਂ ਨੇ ਕਿਹਾ ਕਿ ਭਾਵੇਂ ਹੀ ਸਾਨੂ ਆਸ਼ਵਾਸਨ ਦਿੱਤਾ ਗਿਆ ਹੈ। ਪਰ, ਅਸੀਂ ਅਜੇ ਠੰਡੇ ਪੈਣ ਵਾਲੇ ਨਹੀਂ। ਧਰਨਾਕਾਰੀ ਰਾਜਵਿੰਦਰ ਸਿੰਘ ਰਾਣਾ ਅਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਕਿ ਪਿਛਲੇ 50 ਦਿਨ ਤੋਂ ਮਾਨਸਾ ਦੀ ਜਿਲ੍ਹਾ ਕਚਹਿਰੀ ਵਿੱਚ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਰਿਹਾਈ ਕਰਵਾਉਣ ਦੇ ਲਈ ਅਣਮਿੱਥੇ ਸਮੇਂ ਲਈ ਧਰਨਾ ਚੱਲ ਰਿਹਾ ਹੈ ਅਤੇ ਅੱਜ ਵਿਧਾਇਕ ਗੁਰਪ੍ਰੀਤ ਬਣਾਂਵਾਲੀ ਅਤੇ ਪ੍ਰਿੰਸੀਪਲ ਬੁੱਧਰਾਮ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।ਪਰ ਉਹ ਧਰਨੇ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੇ ਵਿਸ਼ਵਾਸ ਦਿੱਤਾ ਹੈ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਓ.ਐਸ.ਡੀ ਮਾਨਸਾ ਵਿਖੇ ਪਹੁੰਚ ਕੇ ਮੀਟਿੰਗ ਕਰਨਗੇ ਤੇ ਪਰਵਿੰਦਰ ਸਿੰਘ ਦੀ ਰਿਹਾਈ ਦਾ ਐਲਾਨ ਕੀਤਾ ਜਾਵੇਗਾ ,ਜਿਸ ਕਾਰਨ ਅੱਜ ਦੇ ਧਰਨੇ ਮੁਲਤਵੀ ਕਰ ਦਿੱਤਾ ਗਿਆ। ਪਰ ਆਉਣ ਵਾਲੇ ਸਮੇਂ ਵਿੱਚ ਜੇਕਰ ਫੈਸਲਾ ਝੋਟੇ ਦੇ ਹੱਕ ਵਿੱਚ ਨਹੀਂ ਹੋਇਆ ਤਾਂ ਧਰਨਾਂ ਇਸ ਤੋਂ ਵੀ ਵੱਡੇ ਪੱਧਰ ਉੱਤੇ ਜਾਰੀ ਰਹੇਗਾ।