ਮਾਨਸਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਸ਼ਹਿਰੀ ਪ੍ਰਧਾਨ ਕਮਲ ਗੋਇਲ ਯੂਥ ਪ੍ਰਧਾਨ ਹਰਜੀਤ ਸਿੰਘ ਧਾਲੀਵਾਲ ਦੀ ਰਿਸ਼ਵਤ ਲੈਣ ਦੀਆਂ ਦੋ ਵੀਡੀਓ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਆਮ ਆਦਮੀ ਪਾਰਟੀ ਇਮਾਨਦਾਰੀ ਉਤੇ ਸਵਾਲ ਖੜ੍ਹੇ ਹੋ ਰਹੇ ਹਨ ਜਿਸਨੂੰ ਲੈ ਕੇ ਵਿਰੋਧੀ ਪਾਰਟੀਆਂ ਇਸ ਨੂੰ ਲੈ ਕੇ ਘੇਰ ਰਹੀਆਂ ਹਨ ਤੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਉਧਰ ਆਪ ਆਗੂ ਗੁਰਪ੍ਰੀਤ ਭੁੱਚਰ ਨੇ ਇਸ ਮਾਮਲੇ ਨੂੰ ਸਾਜ਼ਿਸ਼ ਕਰਾਰ ਦਿੰਦੇ ਹੋਏ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ।
ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ : ਵੀਡੀਓ ਵਿੱਚ ਗੱਲ ਸੁਣਾਈ ਦੇ ਰਹੀ ਹੈ ਕਿ ਕਮਲ ਗੋਇਲ ਵੱਲੋਂ ਪ੍ਰਦੂਸ਼ਣ ਬੋਰਡ ਦੇ ਕੰਮ ਕਰਵਾਉਣ ਲਈ ਪੈਸੇ ਲਏ ਜਾ ਰਹੇ ਹਨ ਦੂਸਰੇ ਪਾਸੇ ਗੁਰਪ੍ਰੀਤ ਸਿੰਘ ਭੁੱਚਰ ਵੱਲੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਤੋਂ ਬਦਲੀ ਕਰਵਾਉਣ ਦੇ ਲਈ ਪੈਸੇ ਲਏ ਜਾ ਰਹੇ ਹਨ। ਹਾਲਾਂਕਿ ਇਹ ਵੀਡੀਓ ਸਰਦੀ ਦੀ ਦਿਖਾਈ ਦੇ ਰਹੀ ਹੈ ਜਿਸ ਵਿੱਚ ਆਪ ਆਗੂਆਂ ਦੇ ਸਰਦੀ ਵਾਲੇ ਕੋਟ ਵੀ ਪਾਏ ਹੋਏ ਹਨ ਜੋ ਕਿ ਹੁਣ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਹੋ ਰਹੀ ਹੈ।
ਇਹ ਵੀ ਪੜ੍ਹੋ : Farmers march Parliament: ਅੱਜ ਸੰਸਦ ਵੱਲ ਕੂਚ ਕਰਨਗੇ ਕਿਸਾਨ, ਬੰਗਲਾ ਸਾਹਿਬ ਹੋਇਆ ਵੱਡਾ ਇਕੱਠ
ਕੁਝ ਲੋਕ ਬਦਨਾਮ ਕਰ ਰਹੇ : ਵਾਇਰਲ ਹੋ ਰਹੀ ਵੀਡੀਓ ਤੇ ਬੋਲਦੇ ਹੋਏ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ ਇਹ ਵੀਡੀਓ ਦਾ ਸੱਚ ਕੁਝ ਹੋਰ ਹੈ ਅਤੇ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਨੂੰ ਜਾਣ-ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਪਾਰਟੀ ਦੇ ਵਰਕਰ ਤੱਕ ਕਿਸੇ ਤੋਂ ਇਕ ਪੈਸਾ ਤੱਕ ਨਹੀਂ ਲਿਆ ਅਤੇ ਇਹ ਸਭ ਸਾਨੂੰ ਜਾਣ-ਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਪ ਦੀ ਇਮਾਨਦਾਰੀ ਦਾ ਚਿਹਰਾ ਸਾਰਿਆਂ ਦੇ ਸਾਹਮਣੇ : ਉਧਰ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵੱਲੋਂ ਰਿਸ਼ਵਤ ਲੈਣ ਦੀ ਵੀਡੀਓ ਨੂੰ ਲੈ ਕੇ ਕਾਂਗਰਸ ਦੇ ਆਗੂ ਕੁਲਦੀਪ ਸਿੰਘ ਮੂਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰੀ ਦਾ ਚਿਹਰਾ ਸਾਰਿਆਂ ਦੇ ਸਾਹਮਣੇ ਦਿਖਾਈ ਦੇਣ ਲੱਗਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਲਗਾਤਾਰ ਹੋ ਰਹੇ ਹਨ ਅਤੇ ਹੁਣ ਵੀਡੀਓ ਵਾਇਰਲ ਹੋ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਬਾਰੇ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : PSTET Exam Re conduct: PSTET ਪ੍ਰੀਖਿਆ ਦੁਬਾਰਾ ਕਰਵਾਏਗਾ GNDU, ਮੰਤਰੀ ਹਰਜੋਤ ਬੈਂਸ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਵਿਚ ਇਮਾਨਦਾਰੀ ਦਾ ਢਿੰਡੋਰਾ ਪਿੱਟ ਰਹੀ ਹੈ ਜਦੋਂ ਕਿ ਸੱਚ ਕੁਝ ਹੋਰ ਹੀ ਸਾਹਮਣੇ ਆ ਰਿਹਾ ਹੈ ਇਸ ਮਾਮਲੇ ਵਿੱਚ ਬੀਜੇਪੀ ਨੇਤਾ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਸ਼ਰੇਆਮ ਪੈਸੇ ਵਸੂਲ ਕਰ ਰਹੇ ਹਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਬੈਠੇ ਹਨ।