ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਕੇਂਦਰ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਆਗੂ ਗੁਰਪ੍ਰੀਤ ਬਣਾਂਵਾਲੀ ਨੇ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।