ਮਾਨਸਾ: ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ 'ਚ ਉਮੀਦਵਾਰਾਂ ਦਾ ਤਬਾਦਲਾ ਸ਼ੁਰੂ ਹੋ ਚੁੱਕਿਆ ਹੈ। ਇਸੇ ਹੀ ਕੜੀ 'ਚ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਝੱਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ 'ਚ ਸ਼ਮੂਲਿਤ ਕਰ ਲਈ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ 2017 ਦੀਆਂ ਚੋਣਾਂ ਵੇਲੇ ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਬੁਢਲਾਡਾ ਤੇ ਮਾਨਸਾ ਤੋਂ ਆਮ ਆਦਮੀ ਪਾਰਟੀ ਜੇਤੂ ਰਹੀ ਸੀ। ਸਰਦੂਲਗੜ੍ਹ ਤੋਂ ਅਕਾਲੀ ਦਲ ਦੇ ਦਿਲਰਾਜ ਸਿੰਘ ਭੂੰਦੜ ਜੇਤੂ ਰਹੇ ਸਨ। ਇਸ ਤੋਂ ਇਲਾਵਾ ਨਾਜਰ ਸਿੰਘ ਮਾਨਸ਼ਾਹੀਆ ਨੂੰ 70586 ਵੋਟ ਮਿਲੇ ਸਨ ਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਡਾਕਟਰ ਮਨੋਜ ਬਾਲਾ ਬਾਂਸਲ ਨੂੰ 50117 ਵੋਟਾਂ ਮਿਲੀਆਂ ਸਨ। ਉਸ ਵੇਲੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਦੇ ਉਮੀਦਵਾਰ ਡਾਕਟਰ ਮਨੋਜ ਬਾਲਾ ਬਾਂਸਲ ਨੂੰ 20469 ਵੋਟਾਂ ਨਾਲ ਹਰਾਕੇ ਵੱਡੀ ਜਿੱਤ ਪ੍ਰਾਪਤ ਕੀਤੀ ਸੀ।
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ।