ਮਾਨਸਾ: ਵਿਧਾਨ ਸਭਾ ਚੋਣਾਂ 2022 (2022 Punjab Assembly Election) ਨੂੰ ਲੈਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹਨ। ਇਸ ਦੇ ਚੱਲਦਿਆਂ ਜਿਥੇ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ,ਉਥੇ ਹੀ ਨਾਮਜ਼ਦਗੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸੇ ਤਹਿਤ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ (AAP candidate Dr. Vijay Singla filed Nomination) ਨੇ ਆਪਣੀ ਨਾਮਜ਼ਦਗੀ ਪੱਤਰ ਦਾਖਿਲ ਕੀਤੀ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ ਐਸਡੀਐਮ-ਕਮ- ਰਿਟਰਨਿੰਗ ਅਧਿਕਾਰੀ ਦੇ ਕੋਲ ਚੋਣ ਕਮਿਸ਼ਨ ਅਤੇ ਕੋਵਿਡ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਨਾਮਜਦਗੀ ਦਾਖਲ ਕਰਨ ਤੋਂ ਬਾਅਦ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ ਆਪਣੇ ਕਾਗਜ ਦਾਖਲ ਕੀਤੇ ਹਨ, ਬੇਸ਼ੱਕ ਸਾਡੇ ਵਰਕਰਾਂ ਵਿੱਚ ਬਹੁਤ ਉਤਸ਼ਾਹ ਸੀ ਅਤੇ ਸਾਰੇ ਕਾਫਿਲੇ ਦੇ ਰੂਪ ਵਿੱਚ ਆਉਣਾ ਚਾਹੁੰਦੇ ਸੀ, ਪਰ ਅਸੀਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਾਗਜ ਜਮਾਂ ਕਰਵਾਏ ਹਨ।
'ਪੰਜਾਬ ਦੇ ਲੋਕ ਚਾਹੁੰਦੇ ਹਨ ਬਦਲਾਅ'
ਵਿਜੈ ਸਿੰਗਲਾ ਨੇ ਕਿਹਾ ਕਿ ਸਾਰੇ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਇੱਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਉਡੀਕ ਕਰ ਰਹੇ ਹਨ ਕਿ ਜਲਦ 20 ਫਰਵਰੀ ਆਵੇ ਤਾਂ ਕਿ ਇਸ ਨਿਜਾਮ ਤੋਂ ਨਿਜਾਤ ਮਿਲ ਸਕੇ ਅਤੇ ਪੰਜਾਬ ਨੂੰ ਦੁਬਾਰਾ ਲੀਹਾਂ ਉੱਤੇ ਲਿਆਇਆ ਜਾਵੇ।
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨਸਭਾ ਚੋਣ 2022 20 ਫਰਵਰੀ ਨੂੰ ਹੋਣੀਆਂ ਹਨ। ਜਿਸ ਦੇ ਲਈ ਸਿਆਸੀ ਪਾਰਟੀ ਪੱਬਾਂ ਭਾਰ ਹਨ। ਉੱਥੇ ਹੀ ਚੋਣਾਂ ਨੂੰ ਲੈ ਕੇ ਐਲਾਨੇ ਗਏ ਉਮੀਦਵਾਰਾਂ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਨਾਲ ਹੀ ਪਾਰਟੀਆਂ ਵੱਲੋਂ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਘੇਰਿਆ ਵੀ ਜਾ ਰਿਹਾ ਹੈ।
ਇਹ ਵੀ ਪੜੋ: ਅੱਜ ਪੰਜਾਬ ਦੇ ਦਿੱਗਜਾਂ ਵਲੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ