ਮਾਨਸਾ: ਪੰਜਾਬ ਵਿੱਚ ਬਹੁਮੱਤ ਦੇ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲਗਾਤਾਰ ਵਰਕਰਾਂ ਅਤੇ ਆਗੂਆਂ ਵੱਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ। ਮਾਨਸਾ ਵਿਖੇ ਆਪ ਆਗੂਆਂ ਝੌਪੜੀ ਵਿੱਚ ਰਹਿੰਦੇ ਲੋਕਾਂ ਨਾਲ ਆਪ ਵੱਲੋ ਜਿੱਤ ਦੀ ਖੁਸ਼ੀ ਮਨਾਈ ਗਈ ਹੈ।
ਝੌਪੜੀਆਂ ਚ ਰਹਿੰਦੇ ਲੋਕਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਆਪ ਆਗੂ ਅਤੇ ਵਰਕਰ ਪਹੁੰਚੇ। ਇਸ ਦੌਰਾਨ ਉਨ੍ਹਾਂ ਗਰੀਬ ਲੋਕਾਂ ਨੂੰ ਲੱਡੂ ਵੰਡ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਮਨਾਈ। ਵਰਕਰਾਂ ਵੱਲੋਂ ਉਨ੍ਹਾਂ ਨੂੰ ਲੱਡੂ ਵੰਡਣ ਦੇ ਨਾਲ ਨਾਲ ਉਨ੍ਹਾਂ ਦਾ ਧੰਨਵਾਦ ਕੀਤਾ।
ਮਹਿਲਾ ਵਰਕਰ ਹਰਸ਼ਰਨ ਕੌਰ, ਇੰਦਰਜੀਤ ਕੌਰ ਅਤੇ ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਮਾਨਸਾ ਦੀਆਂ ਝੁੱਗੀਆਂ ਝੌਪੜੀਆਂ ਵਿੱਚ ਵੀ ਆ ਕੇ ਇੰਨ੍ਹਾਂ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ ਸਨ ਪਰ ਦੂਸਰੀਆਂ ਪਾਰਟੀਆਂ ਵੋਟਾਂ ਸਮੇਂ ਇੰਨ੍ਹਾਂ ਤੋਂ ਵੋਟਾਂ ਤਾਂ ਲੈ ਜਾਂਦੇ ਹਨ ਪਰ ਬਾਅਦ ਵਿੱਚ ਇਨ੍ਹਾਂ ਦੀਆਂ ਝੁੱਗੀਆਂ ਝੌਪੜੀਆਂ ਵਿਚ ਆਉਂਦੇ ਤੱਕ ਨਹੀਂ।
ਉਨ੍ਹਾਂ ਕਿਹਾ ਕਿ ਅੱਜ ਉਸੇ ਰੀਤ ਨੂੰ ਤੋੜਨ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜਿਥੇ ਇੰਨ੍ਹਾਂ ਝੁੱਗੀ ਝੌਪੜੀਆਂ ਵਿੱਚ ਰਹਿੰਦੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ ਉਥੇ ਹੀ ਇੰਨ੍ਹਾਂ ਨੂੰ ਲੱਡੂ ਵੰਡ ਕੇ ਮੂੰਹ ਮਿੱਠਾ ਵੀ ਕਰਵਾਇਆ ਗਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਇੰਨ੍ਹਾਂ ਲੋਕਾਂ ਦੀ ਵੀ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਵੱਡਾ ਯੋਗਦਾਨ ਹੈ।
ਇਹ ਵੀ ਪੜ੍ਹੋ: ਪੰਜਾਬ ’ਤੇ ਕਰਜ਼ ਦਾ ਭਾਰ ਲੱਖਾਂ-ਕਰੋੜਾਂ 'ਚ, ਇਹ 'ਆਪ' ਲਈ ਹੋਵੇਗੀ ਵੱਡੀ ਚੁਣੌਤੀ ...