ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਰੱਲਾ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਡੇਢ ਦਰਜਨ ਦੇ ਕਰੀਬ ਨੌਜਵਾਨ ਵਰਕਰਾਂ ਨੇ ਝਾੜੂ ਦਾ ਸਾਥ ਛੱਡ ਕੇ ਸ੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਜਗਦੀਪ ਨਕਈ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਲਈ ਡਟ ਕੇ ਕੰਮ ਕਰਨ ਤਾਂ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦਿਵਾਈ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ।
ਪਾਰਟੀ ਛੱਡ ਕੇ ਆਏ ਨੌਜਵਾਨਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਲਗਦਾ ਸੀ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕੁਝ ਕਰਕੇ ਵਿਖਾਏਗੀ ਪਰ ਆਮ ਆਦਮੀ ਪਾਰਟੀ ਆਪਸੀ ਕਲੇਸ਼ ਵਿੱਚ ਉਲਝ ਕੇ ਰਹਿ ਗਈ ਹੈ ਜਿਸ ਦੇ ਚਲਦੇ ਨੌਜਵਾਨਾਂ ਦੇ ਸੁਪਨੇ ਅਧੂਰੇ ਰਹਿ ਗਏ ਹਨ।