ਮਾਨਸਾ: ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਤਿੰਨੋਂ ਵਿਧਾਨ ਸਭਾ ਸੀਟਾਂ ਲਈ ਬਣਾਏ ਗਏ ਸਟਰਾਂਗ ਰੂਮਾਂ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 66 ਥਾਵਾਂ ’ਤੇ ਬਣਾਏ ਗਏ 117 ਗਿਣਤੀ ਕੇਂਦਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ ਹਨ।
ਇਸ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਭਰ ਵਿੱਚ 66 ਥਾਵਾਂ 'ਤੇ 117 ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਦਾ ਮੁੱਖ ਚੋਣ ਅਫ਼ਸਰ ਵੱਲੋਂ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਚਾਰ-ਪੰਜ ਜ਼ਿਲ੍ਹਿਆਂ ਵਿੱਚ ਇਹ ਜ਼ਿੰਮੇਵਾਰੀ ਮਿਲੀ ਹੈ ਅਤੇ ਇਸੇ ਤਹਿਤ ਅੱਜ ਮੈਂ ਮਾਨਸਾ ਵਿਖੇ ਆਇਆ ਹਾਂ।
ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਣ, ਜਦਕਿ ਉਨ੍ਹਾਂ ਕਿਹਾ ਕਿ ਕਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਗਿਣਤੀ ਕੇਂਦਰਾਂ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮਰੱਥਾ ਅਨੁਸਾਰ ਗਿਣਤੀ ਲਈ ਵੱਖ-ਵੱਖ ਥਾਵਾਂ 'ਤੇ ਟੇਬਲ ਲਗਾਏ ਗਏ ਹਨ ਪਰ ਜ਼ਿਆਦਾਤਰ ਥਾਵਾਂ 'ਤੇ ਇਕ ਰਾਊਂਡ ਲਈ 14 ਟੇਬਲ ਲਗਾਏ ਗਏ ਹਨ।
ਇਹ ਵੀ ਪੜੋ:- ਵਿਦੇਸ਼ਾਂ 'ਚ ਮਨੀ ਐਂਡ ਬ੍ਰੇਨ ਡਰੇਨ ਹੋਣਾ ਚਿੰਤਾ ਦਾ ਵਿਸ਼ਾ: ਭਗਵੰਤ ਮਾਨ