ਮਾਨਸਾ : ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੀ ਹਵੇਲੀ ਪਹੁੰਚੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਸਾਨੂੰ ਮਿਲਣਾ ਵੀ ਪਸੰਦ ਨਹੀਂ ਕਰਦੇ। ਫਿਰ ਕਿਸ ਮੂੰਹ ਦੇ ਨਾਲ ਅਸੀਂ ਇਨ੍ਹਾਂ ਤੋਂ ਇਨਸਾਫ ਦੀ ਆਸ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਵਿੱਚ ਵੀ ਲਿਖਿਆ ਹੈ ਕਿ ਜਿੱਥੇ ਬੋਲਣ ਦਾ ਫਾਇਦਾ ਨਾ ਹੋਵੇ ਉੱਥੇ ਚੁੱਪ ਰਹਿਣਾ ਹੀ ਚੰਗਾ ਹੈ। ਸਰਕਾਰ ਨੂੰ ਬਹੁਤ ਗੁਹਾਰ ਲਗਾ ਚੁੱਕੇ ਹਾਂ, ਪਰ ਅਜੇ ਤੱਕ ਸਰਕਾਰ ਨੇ ਇਸ ਪਾਸੇ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਧਿਆਨ ਦੇਣਾ ਚਾਹੁੰਦੀ ਹੈ। ਸਾਨੂੰ ਸਰਕਾਰ ਇਗਨੋਰ ਕਰ ਰਹੀ ਹੈ ਅਤੇ ਗੈਂਗਸਟਰਾਂ ਦੀ ਭਲਾਈ ਦੇ ਲਈ ਕਦਮ ਉਠਾਏ ਜਾ ਰਹੇ ਹਨ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਐਸ਼ਪ੍ਰਸਤੀ ਲਈ ਆ ਰਹੇ ਗੈਂਗਸਟਰ : ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਵਧਾਈ ਦੇਣਾ ਚਾਹੁੰਦੇ ਹਾਂ ਕਿਉਂਕਿ ਗੈਂਗਸਟਰਾਂ ਦਾ ਸਾਡੇ ਦਿਲਾਂ ਦੇ ਵਿੱਚ ਖ਼ੌਫ਼ ਫੈਲਾਇਆ ਜਾ ਰਿਹਾ ਹੈ। ਅੱਜ ਸਾਡੀਆਂ ਜੇਲ੍ਹਾਂ ਵਿੱਚ ਗੈਂਗਸਟਰ ਐਸ਼ ਦੇ ਲਈ ਆ ਰਹੇ ਹਨ ਅਤੇ ਬਠਿੰਡਾ ਵਰਗੀਆਂ ਜੇਲ੍ਹਾਂ ਨੂੰ ਆਪਣੀ ਪਹਿਲੀ ਪਸੰਦ ਵਜੋਂ ਚੁਣਿਆ ਜਾ ਰਿਹਾ ਹੈ। ਤੁਸੀਂ ਵੀ ਦੇਖਿਆ ਹੋਵੇਗਾ ਕਿ ਕੀ ਪਿਛਲੇ ਸਾਲ ਲਾਰੈਂਸ ਬਿਸ਼ਨੋਈ ਨੇ ਇੱਕ ਐਪਲੀਕੇਸ਼ਨ ਦਿੱਤੀ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਉਸ ਨੂੰ ਖਤਰਾ ਹੈ, ਪਰ ਹੁਣ ਇਹ ਆਪ ਪੰਜਾਬ ਦੀਆਂ ਜੇਲ੍ਹਾਂ ਵਿਚ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਇਹ ਵੱਡੀ ਪ੍ਰਾਪਤੀ ਹੈ।
- ਸ੍ਰੀ ਦਰਬਾਰ ਸਾਹਿਬ ਵਿੱਚ ਲੰਗਰ ਘੁਟਾਲੇ ਦੀ ਜਾਂਚ ਦੌਰਾਨ ਵੱਡਾ ਖੁਲਾਸਾ, SGPC ਨੇ 2 ਸੇਵਾਦਾਰਾਂ ਨੂੰ ਕੀਤਾ ਮੁਅੱਤਲ
- CM Mann Tweets: ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਸੀਐਮ ਮਾਨ ਸਖ਼ਤ, ਕੈਪਟਨ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਚਿਤਾਵਨੀ
- ਤਰਨਤਾਰਨ: ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਦੀ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਕੀਤੀ ਇਹ ਮੰਗ
ਸਰਕਾਰ ਨੇ ਲੋਕਾਂ ਦਾ ਨਹੀਂ ਗੈਂਗਸਟਰਾਂ ਦਾ ਦਿਲ ਜਿੱਤਿਆ : ਸਰਕਾਰ ਨੇ ਆਮ ਨਾਗਰਿਕਾਂ ਦਾ ਨਹੀਂ ਪਰ ਗੈਂਗਸਟਰਾਂ ਦਾ ਦਿਲ ਜਿੱਤਿਆ ਹੈ। ਇਸ ਦਾ ਕਾਰਨ ਕੀ ਹੈ ਪਤਾ ਨਹੀਂ। ਗੈਂਗਸਟਰ ਲਗਾਤਾਰ ਫਿਰੌਤੀਆਂ ਦੀ ਮੰਗ ਕਰਦੇ ਹਨ, ਜਿਸ ਨੂੰ ਦਿਲ ਕਰਦਾ ਹੈ ਫਿਰੌਤੀ ਮੰਗ ਲੈਂਦੇ ਹਨ ਅਤੇ ਜੇਲ੍ਹ ਵਿੱਚ ਇੰਟਰਵਿਊ ਹੋ ਜਾਂਦੀ ਹੈ, ਪਰ ਅਜੇ ਤੱਕ ਕਿਸੇ ਉਤੇ ਕੋਈ ਵੀ ਕਾਰਵਾਈ ਨਹੀਂ ਹੋਈ। ਗੋਲਡੀ ਬਰਾੜ ਦੀ ਹਿੰਦੀ ਵਿਚ ਇੰਟਰਵਿਊ ਚੁੱਕੀ ਹੈ ਅਤੇ ਲੋਕਾਂ ਦੇ ਵਿਚ ਖੌਫ਼ ਪੈਦਾ ਹੋ ਰਿਹਾ ਹੈ। ਸਰਕਾਰ ਕੁਝ ਨਹੀਂ ਕਰ ਰਹੀ। ਇਨ੍ਹਾਂ ਉਤੇ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਪੰਜਾਬੀ ਵਿਚ ਹੋਈ ਅਤੇ ਉਸ ਤੋਂ ਬਾਅਦ ਹੁਣ ਹਿੰਦੀ ਵਿੱਚ ਇੰਟਰਵਿਊ ਕਰ ਕੇ ਮੁੰਬਈ ਉਤੇ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੁਝ ਨਹੀਂ ਕਰ ਰਹੀ, ਲੋਕਾਂ ਦੇ ਘਰ ਬਰਬਾਦ ਕਰਨ ਵਾਲੇ ਲੋਕਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।