ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੂੰਗੀ ਤੇ ਮੱਕੀ ਦੀ ਫਸਲ 'ਤੇ ਕਿਸਾਨਾਂ ਨੂੰ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਮੂੰਗੀ ਦੀ ਫ਼ਸਲ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ 'ਤੇ ਕਿਸਾਨਾਂ ਦਾ ਕਹਿਣਾ ਹੈ ਕਿਸਾਨ ਬਦਲਵੀ ਖੇਤੀ ਕਰਨ ਨੂੰ ਤਿਆਰ ਹਨ ਪਰ ਸਰਕਾਰ ਗਾਰੰਟੀ ਕਾਨੂੰਨ ਬਣਾਵੇ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਚੱਕਰ ਚੋਂ ਕੱਢਣ ਦੇ ਲਈ ਬਦਲਵੀਆਂ ਖੇਤੀਆਂ ਅਪਣਾਉਣ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਫਸਲ 'ਤੇ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਮੂੰਗੀ 'ਤੇ ਮੱਕੀ ਦੀ ਫਸਲ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਮੂੰਗੀ ਦੀ ਬਿਜਾਈ ਕੀਤੀ ਗਈ ਹੈ ਜਿਸ ਨੂੰ ਲੈ ਕੇ ਕਿਸਾਨਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਦਲਵੀਂ ਖੇਤੀ ਕਰਨ ਦੇ ਲਈ ਉਤਸ਼ਾਹਿਤ ਕਰ ਰਹੀ ਹੈ ਪਰ ਬਾਅਦ 'ਚ ਆਪਣੇ ਵਾਅਦੇ ਤੋਂ ਮੁੱਕਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗਾਰੰਟੀ ਕਾਨੂੰਨ ਬਣਾਵੇ 'ਤੇ ਕਿਸਾਨ ਬਦਲਵੀਆਂ ਫ਼ਸਲਾਂ ਦੀ ਬਿਜਾਈ ਕਰਨ ਦੇ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਵੀ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਆਉਣਾ ਚਾਹੁੰਦੇ ਹਨ ਅਤੇ ਪਾਣੀ ਦਾ ਪੱਧਰ ਕਿਸਾਨਾਂ ਨੂੰ ਵੀ ਪਤਾ ਹੈ ਕਿ ਨੀਵਾਂ ਜਾ ਰਿਹਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਸੱਦਾ ਸਿੰਘ ਵਾਲਾਂ ਦੇ 'ਚ 150 ਏਕੜ ਮੂੰਗੀ ਅਤੇ 150 ਏਕੜ ਮੱਕੀ ਅਤੇ ਹਲਦੀ ਦੀ ਬਿਜਾਈ ਕੀਤੀ ਗਈ ਹੈ।
ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੇ ਐਮਐਸਪੀ ਦੀ ਗਾਰੰਟੀ ਦੇਵੇ ਤਾਂ ਕਿਸਾਨ ਖੁਦ ਹੀ ਬਦਲਵੀਆਂ ਖੇਤੀਆਂ ਕਰਨ ਦੇ ਲਈ ਤਿਆਰ ਹਨ ਅਤੇ ਜੇਕਰ ਸਰਕਾਰ ਉਨ੍ਹਾਂ ਦੀਆਂ ਫ਼ਸਲਾਂ ਦੇ ਐਮਐਸਪੀ (MSP) ਨਹੀਂ ਦਿੰਦੀ ਤਾਂ ਕਿਸਾਨਾਂ ਦਾ ਮਨ ਦੁਖੀ ਹੁੰਦਾ ਹੈ।
ਇਹ ਵੀ ਪੜ੍ਹੋ:- ਇਸ ਸਮਾਜ ਸੇਵੀ ਸੰਸਥਾ ਵੱਲੋਂ ਰੋਜ਼ਾਨਾ 2 ਘੰਟੇ ਗਰੀਬ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਕੋਚਿੰਗ