ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦੁਨੀਆਂ ਵਿੱਚ ਨਾ ਹੋਣ ਦੇ ਬਾਅਦ ਵੀ ਲਗਾਤਾਰ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਮੂਸਾ ਪਿੰਡ ਪਹੁੰਚਦੇ ਹਨ। ਸਿੱਧੂ ਮੂਸੇਵਾਲਾ ਦਾ ਪਰਿਵਾਰ ਅਤੇ ਪ੍ਰਸ਼ੰਸਕ ਵੀ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ। ਮੁਲਜ਼ਮ ਸਚਿਨ ਥਾਪਨ ਨੂੰ ਦਿੱਲੀ ਲਿਆਂਦੇ ਜਾਣ ਉੱਤੇ ਪ੍ਰਸ਼ੰਸਕਾਂ ਨੇ ਕਿਹਾ ਕਿ ਅਜਿਹੇ ਲੋਕਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਇਨਸਾਫ਼ ਦੀ ਮੰਗ: ਦੱਸ ਦਈਏ ਬੀਤੇ ਦਿਨ ਦਿੱਲੀ ਸਪੈਸ਼ਲ ਨੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੂੰ ਅਜਰਬਾਈਜਾਨ ਤੋਂ ਗ੍ਰਿਫਤਾਰ ਕਰਕੇ ਸਿੱਧੂ ਮੂਸੇ ਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਲਿਆਂਦਾ ਹੈ। ਜਿਸ ਨੂੰ ਲੈ ਕੇ ਮੂਸੇਵਾਲਾ ਦੇ ਘਰ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਨੇ ਕਿਹਾ ਕਿ ਪਰਿਵਾਰ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਨੇ ਛੋਟੀ ਉਮਰ ਵਿੱਚ ਹੀ ਵੱਡਾ ਮੁਕਾਮ ਹਾਸਿਲ ਕਰ ਲਿਆ ਸੀ ਅਤੇ ਗੈਂਗਸਟਰਾਂ ਨੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕਰੇ ਤਾਂ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
- 2 ਸਕੂਲੀ ਬੱਸਾਂ ਤੇ ਟਰੱਕ ਵਿਚਕਾਰ ਭਿਆਨਕ ਹਾਦਸਾ, 2 ਦਰਜਨ ਸਕੂਲੀ ਬੱਚੇ ਜ਼ਖਮੀ
- India In World Cup : ਵੈਸਟਇੰਡੀਜ਼ ਨੂੰ ਟੀਮ ਇੰਡੀਆ ਨੇ ਹਰਾਇਆ, ਫਿਰ ਵੀ ਵਿਸ਼ਵ ਕੱਪ ਦੀਆਂ ਤਿਆਰੀਆਂ ਉੱਤੇ ਉੱਠੇ ਸਵਾਲ
- NIA ਅਦਾਲਤ ਨੇ ਪੰਜਾਬ ਨਾਲ ਸਬੰਧਿਤ 6 ਅੱਤਵਾਦੀਆਂ ਨੂੰ ਭਗੌੜਾ ਕਰਾਰ ਦਿੱਤਾ, ਵਿਦੇਸ਼ਾਂ ਵਿੱਚੋਂ ਚਲਾ ਰਹੇ ਨੇ ਨੈੱਟਵਰਕ
ਗੈਂਗਸਟਰ ਗੋਲਡੀ ਨੂੰ ਵੀ ਕੀਤਾ ਜਾਵੇ ਕਾਬੂ: ਪ੍ਰਸ਼ੰਸਕਾਂ ਨੇ ਕਿਹਾ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਜੋ ਵੀ ਵਿਅਕਤੀ ਜੁੜਿਆ ਹੋਇਆ ਹੈ। ਉਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ ਨੂੰ ਵੀ ਜਲਦ ਭਾਰਤ ਲਿਆਂਦਾ ਜਾਵੇ ਅਤੇ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕਰਕੇ ਇਸ ਕਤਲ ਦੇ ਪਿੱਛੇ ਹੋਰ ਕਿਹੜੀਆਂ ਤਾਕਤਾਂ ਹਨ, ਉਹਨਾਂ ਦਾ ਵੀ ਪਰਦਾਫਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਨੇ ਬਹੁਤ ਹੀ ਛੋਟੀ ਉਮਰ ਦੇ ਵਿੱਚ ਦੁਨੀਆਂ ਦੇ ਵਿੱਚ ਨਾਮ ਕਮਾਇਆ ਅਤੇ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦੀ ਨਲਾਇਕੀ ਕਰਕੇ ਬਹੁਤ ਹੀ ਛੋਟੇ ਘਰ ਵਿੱਚੋਂ ਉੱਠ ਕੇ ਹਵੇਲੀਆਂ ਬਣਾਉਣ ਵਾਲੇ ਦਾ ਕਤਲ ਕਰ ਦਿੱਤਾ ਗਿਆ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਉਸ ਦੀ ਚੜ੍ਹਾਈ ਤੋਂ ਬਹੁਤੇ ਸੜਦੇ ਸਨ ਜਿਸ ਕਰਕੇ ਉਸ ਨੂੰ ਜਿਉਣ ਨਹੀਂ ਦਿੱਤਾ ਗਿਆ।