ਮਾਨਸਾ: ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਜੱਦੀ ਪਿੰਡ ਕੋਟਲੀ ਕਲਾਂ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕਾਬਿਲ-ਏ-ਜ਼ਿਕਰ ਹੈ ਕਿ ਅੰਮ੍ਰਿਤਪਾਲ ਸਿੰਘ ਭਾਰਤੀ ਫੌਜ 'ਚ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ 'ਚ ਤੈਨਾਤ ਸੀ। ਜਿੱਥੇ ਉਹ ਦੁਸ਼ਮਣਾਂ ਦੀ ਗੋਲੀ ਦਾ ਸਾਹਮਣਾ ਕਰਦੇ ਹੋਏ ਸ਼ਹੀਦ ਹੋ ਗਿਆ ਸੀ। ਅੰਮ੍ਰਿਤ ਸਸਕਾਰ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਦੇਸ਼ ਲਈ ਆਪਣੀ ਜਿੰਦ ਲੇਖੇ ਲਾ ਗਿਆ। ਜਿਸ ਕਾਰਨ ਪੂਰੇ ਸਰਕਾਰੀ ਸਨਮਾਨਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ ਹੈ।
ਮਾਪਿਆਂ ਨੂੰ ਪੁੱਤ ਦੀ ਸ਼ਹਾਦਤ 'ਤੇ ਮਾਣ: ਅੰਮ੍ਰਿਤਪਾਲ ਸਿੰਘ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅੰਮ੍ਰਿਤਪਾਲ ਸਿੰਘ ਭਾਰਤੀ ਫੌਜ ਵਿੱਚ ਦਸੰਬਰ ਮਹੀਨੇ ਭਰਤੀ ਹੋਇਆ ਸੀ ਅਤੇ ਟ੍ਰੇਨਿੰਗ ਤੋਂ ਬਾਅਦ ਘਰ ਆਇਆ ਸੀ, ਜੋ ਇਕ ਮਹੀਨਾ ਪਹਿਲਾਂ ਹੀ ਜੰਮੂ ਕਸ਼ਮੀਰ ਵਿਖੇ ਡਿਊਟੀ ਲਈ ਚਲਾ ਗਿਆ ਸੀ। ਦੇਸ਼ ਦੀ ਰਾਖੀ ਕਰਦੇ ਹੀ ਉਨ੍ਹਾਂ ਦਾ ਪੁੱਤਰ ਸ਼ਹੀਦ ਹੋ ਗਿਆ, ਜਿੱਥੇ ਇੱਕ ਪਾਸੇ ਮਾਪਿਆਂ ਨੂੰ ਪੁੱਤ ਦੇ ਜਾਣ ਦਾ ਦੁੱਖ ਹੈ, ਤਾਂ ਦੂਜੇ ਪਾਸੇ ਆਪਣੇ ਪੁੱਤਰ ਦੀ ਸ਼ਹਾਦਤ 'ਤੇ ਮਾਣ ਵੀ ਹੈ।
- Khanna Death News: ਦੋਰਾਹਾ 'ਚ 2 ਮੌਤਾਂ ਮਗਰੋਂ ਹਰਕਤ 'ਚ ਆਇਆ ਪ੍ਰਸ਼ਾਸਨ ਤੇ SDM ਨੇ ਬਿਠਾਈ ਜਾਂਚ, ਅਸੁਰੱਖਿਅਤ ਇਲਾਕੇ ਨੂੰ ਕੀਤਾ ਸੀਲ
- Action on illegal crackers: ਖੰਨਾ ਪੁਲਿਸ ਨੇ ਪਟਾਕਿਆਂ ਦੇ 2 ਗੈਰ-ਕਾਨੂੰਨੀ ਗੁਦਾਮਾਂ 'ਤੇ ਕੀਤੀ ਕਾਰਵਾਈ, ਮੁਲਜ਼ਮਾਂ ਨੂੰ ਕੀਤਾ ਕਾਬੂ
- Harjot Bains visit Govt School Masoul: ਸਿੱਖਿਆ ਮੰਤਰੀ ਬੈਂਸ ਦਾ ਵਿਰੋਧੀਆਂ 'ਤੇ ਨਿਸ਼ਾਨਾ, ਕਿਹਾ-ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ
24 ਅਕਤੂਬਰ ਨੂੰ ਭੈਣ ਦੇ ਵਿਆਹ 'ਚ ਹੋਣਾ ਸੀ ਸ਼ਾਮਿਲ: ਸ਼ਹੀਦ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੀ ਮੰਗਣੀ ਹੋਈ ਸੀ ਅਤੇ ਹੁਣ 24 ਅਕਤੂਬਰ ਨੂੰ ਉਸਨੇ ਘਰ ਆਉਣ ਲਈ ਛੁੱਟੀ ਲਈ ਸੀ ਕਿਉਂਕਿ ਉਸ ਦੀ ਚਚੇਰੀ ਭੈਣ ਦਾ ਵਿਆਹ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਪਹਿਲਾਂ ਹੀ ਬਹੁਤ ਗਰੀਬੀ ਦੇ ਵਿੱਚੋਂ ਉੱਠਿਆ ਸੀ ਅਤੇ ਅੰਮ੍ਰਿਤਪਾਲ ਦੇ ਫੌਜ ਵਿੱਚ ਭਰਤੀ ਹੋਣ ਨਾਲ ਪਰਿਵਾਰ ਨੂੰ ਇੱਕ ਆਸ ਜਾਗੀ ਸੀ ਕਿ ਸ਼ਾਇਦ ਹੁਣ ਕੁਝ ਹਾਲਾਤ ਠੀਕ ਹੋ ਜਾਣਗੇ ਪਰ ਕੁਦਰਤ ਨੇ ਕੁੱਝ ਹੋਰ ਹੀ ਸੋਚਿਆ ਹੋਇਆ ਸੀ। ਜਿਸ ਕਾਰਨ ਉਹਨਾਂ ਦਾ ਪੁੱਤਰ ਦੇਸ਼ ਦੇ ਲਈ ਸ਼ਹੀਦ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।