ETV Bharat / state

ਖੇਤੀਬਾੜੀ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੇ ਦੱਸਿਆ 'ਖਾਨਾਪੂਰਤੀ' - ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ

ਮਾਨਸਾ ਦੇ ਵੱਖ ਵੱਖ ਪਿੰਡਾਂ ’ਚ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜਾ ਲੈਣ ਦੇ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਖੇਤੀਬਾੜੀ ਮੰਤਰੀ ਨੂੰ ਸੌਂਪੀ ਜਾਵੇਗੀ। ਜਿਸ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ। ਦੂਜੇ ਪਾਸੇ ਕਿਸਾਨਾਂ ਨੇ ਖੇਤੀਬਾੜੀ ਅਧਿਕਾਰੀਆਂ ਦੇ ਦੌਰੇ ਨੂੰ ਸਿਰਫ ਖਾਨਾਪੂਰਤੀ ਆਖਿਆ।

ਪਿੰਡਾਂ ਦਾ ਕੀਤਾ ਦੌਰਾ
ਪਿੰਡਾਂ ਦਾ ਕੀਤਾ ਦੌਰਾ
author img

By

Published : Jul 13, 2022, 7:50 AM IST

ਮਾਨਸਾ: ਜ਼ਿਲ੍ਹੇ ’ਚ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਗਠਿਤ ਟੀਮ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਜਾਇਜ਼ਾ ਲਿਆ। ਦੂਜੇ ਪਾਸੇ ਉੱਥੇ ਕਿਸਾਨਾ ਨੇ ਰੋਸ ਜ਼ਾਹਿਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਦੌਰੇ ਨੂੰ ਸਿਰਫ ਖ਼ਾਨਾਪੂਰਤੀ ਦੱਸਿਆ।

ਇਸ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਆਪੋ ਆਪਣੇ ਇਲਾਕਿਆਂ ਦੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਰਿਪੋਰਟ ਤਿਆਰ ਕਰਕੇ ਬਠਿੰਡਾ ਡੀਸੀ ਦਫ਼ਤਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨੂੰ ਸੌਂਪੀ ਜਾਵੇਗੀ ਜਿਸ ਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਬਾਜ਼ਾਰ ਵਿੱਚ ਕੋਈ ਵੀ ਦਵਾਈ, ਬੀਜ, ਖਾਦ ਜਾਂ ਜਿਪਸਮ ਨਕਲੀ ਨਾ ਮਿਲੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਦੀ ਤਰਾਂ ਸਾਨੂੰ ਵੀ ਮੁਆਵਜੇ ਦੇ ਸਮੇਂ ਕਿਸਾਨਾਂ ਦੇ ਖੇਤਾਂ ਵਿਚ ਜਾਣਾ ਪਵੇ ਇਸ ਲਈ ਹੁਣ ਤੋਂ ਹੀ ਸਾਰਾ ਵਿਭਾਗ ਚੌਕਸ਼ ਹੋ ਜਾਵੇ।

ਪਿੰਡਾਂ ਦਾ ਕੀਤਾ ਦੌਰਾ

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ 37 ਟੀਮਾਂ ਨਰਮਾ-ਪੱਟੀ ਦੇ 4 ਜਿਲ੍ਹਿਆਂ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਲਿਕਾ ਵਿੱਚ ਭੇਜੀਆਂ ਗਈਆਂ ਹਨ, ਜੋ ਖੇਤੀਬਾੜੀ ਮੰਤਰੀ ਦੀ ਅਗਵਾਈ ਵਿੱਚ ਆਪੋ ਆਪਣੇ ਇਲਾਕਿਆਂ ਵਿੱਚ ਜਾ ਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਆਪਣੀ ਰਿਪੋਰਟ ਤਿਆਰ ਕਰਨਗੀਆਂ ਅਤੇ 2 ਵਜੇ ਬਠਿੰਡਾ ਡੀਸੀ ਦਫ਼ਤਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੀਆਂ, ਜਿੱਥੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕਿਸਾਨਾਂ ਲਈ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ, ਕਿਉਂਕਿ ਵਿਭਾਗ ਕੋਲ ਦਵਾਈਆਂ ਦਾ ਮੁਕੰਮਲ ਪ੍ਰਬੰਧ ਹੈ ਅਤੇ ਨਰਮੇ ਦੀ ਫਸਲ ਕੰਟਰੋਲ ਵਿੱਚ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੇ ਦੌਰੇ ਨੂੰ ਸਿਰਫ ਖ਼ਾਨਾਪੂਰਤੀ ਦੱਸਦਿਆਂ ਕਿਸਾਨਾਂ ਜਸਪਾਲ ਸਿੰਘ ਤੇ ਕੁਲਦੀਪ ਸਿੰਘ ਨੇ ਕਿਹਾ ਕਿ ਕਿਉਂਕਿ ਅੱਜ ਤਾਂ ਸਾਰੇ ਹੀ ਅਧਿਕਾਰੀ ਇੱਥੇ ਆਏ ਹੋਏ ਹਨ, ਪਰ ਬਾਅਦ ਵਿੱਚ ਕਿਸੇ ਨੇ ਵੀ ਕਿਸਾਨਾਂ ਦੀ ਕੋਈ ਸਾਰ ਨਹੀਂ ਲੈਣੀਂ ਬੇਸ਼ੱਕ ਕਿਸਾਨਾਂ ਦਾ ਨਰਮਾ ਹੋਵੇ ਜਾਂ ਨਾ ਹੋਵੇ। ਉਹਨਾਂ ਕਿਹਾ ਕਿ ਸਪਰੇਹਾਂ ਕਰਨ ਤੋਂ ਬਾਅਦ ਹੁਣ ਕਿਸਾਨਾਂ ਕੋਲ ਇਸ ਨਰਮੇਂ ਨੂੰ ਵਾਹ ਕੇ ਬਾਜਰਾ ਬੀਜਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਰਹਿ ਗਿਆ ਹੈ। ਉਹਨਾਂ ਮੰਗ ਕੀਤੀ ਕਿ ਵਿਭਾਗ ਕਿਸਾਨਾਂ ਨੂੰ ਸਰਕਾਰੀ ਰੇਟ ਤੇ ਵਧੀਆ ਦਵਾਈਆਂ ਮੁਹੱਇਆ ਕਰਵਾਏ।

ਇਹ ਵੀ ਪੜੋ: ਪੰਜਾਬ ਦੌਰੇ ’ਤੇ ਚੱਲ ਰਹੇ ਨਵੇਂ ਸਿਹਤ ਮੰਤਰੀ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਲੋਕਾਂ ਨੂੰ ਕੀਤੀ ਇਹ ਅਪੀਲ

ETV Bharat Logo

Copyright © 2025 Ushodaya Enterprises Pvt. Ltd., All Rights Reserved.