ETV Bharat / state

ਖੇਤਾਂ ਦਾ ਜਾਇਜ਼ਾ ਲੈਣ ਆਏ ਖੇਤੀਬਾੜੀ ਅਧਿਕਾਰੀ ਤੇ ਪਟਵਾਰੀ ਦਾ ਕਿਸਾਨਾਂ ਨੇ ਕੀਤਾ ਘੇਰਾਓ

ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤਾਈ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਹੋ ਗਈ ਹੈ। ਉਥੇ ਹੀ ਅੱਜ ਸੈਟੇਲਾਈਟ ਦੀ ਲੋਕੇਸ਼ਨ ਦੇ ਆਧਾਰ ਉੱਤੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਹੁੰਚੇ ਪਟਵਾਰੀ ਅਤੇ ਖੇਤੀਬਾੜੀ ਅਧਿਕਾਰੀ ਦਾ ਖੇਤ ਵਿੱਚ ਹੀ ਕਿਸਾਨਾਂ ਵੱਲੋਂ ਘਿਰਾਓ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਖੇਤੀਬਾੜੀ ਅਧਿਕਾਰੀ ਤੇ ਪਟਵਾਰੀ ਨੂੰ ਛੁਡਵਾਇਆ।

ਫ਼ੋਟੋ।
author img

By

Published : Nov 6, 2019, 6:59 PM IST

ਮਾਨਸਾ: ਬੇਸ਼ੱਕ ਸੁਪਰੀਮ ਕੋਰਟ ਦੀ ਸਖ਼ਤਾਈ ਤੋਂ ਬਾਅਦ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਉੱਤੇ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਉੱਥੇ ਹੀ ਕਿਸਾਨ ਵੀ ਬਜ਼ਿੱਦ ਨੇ ਕਿ ਖੇਤਾਂ ਵਿੱਚ ਪਹੁੰਚਣ ਵਾਲੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਕੰਮ ਜਾਰੀ ਰਹੇਗਾ।

ਵੇਖੋ ਵੀਡੀਓ

ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਸੈਟੇਲਾਈਟ ਦੀ ਲੋਕੇਸ਼ਨ ਦੇ ਆਧਾਰ ਉੱਤੇ ਪਹੁੰਚੇ ਪਟਵਾਰੀ ਅਤੇ ਖੇਤੀਬਾੜੀ ਅਧਿਕਾਰੀ ਦਾ ਖੇਤ ਵਿੱਚ ਹੀ ਕਿਸਾਨਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜੀ ਕੀਤੀ ਗਈ। ਸੈਟਲਡ ਦੀ ਲੋਕੇਸ਼ਨ ਦੇ ਆਧਾਰ ਉੱਤੇ ਜਿਸ ਖੇਤ ਵਿੱਚ ਅਧਿਕਾਰੀ ਪਹੁੰਚੇ ਸਨ ਉਸ ਖੇਤ ਵਿੱਚ ਪਰਾਲੀ ਨੂੰ ਅੱਗ ਹੀ ਨਹੀਂ ਲੱਗੀ ਸੀ।

ਖੇਤ ਮਾਲਕ ਕਿਸਾਨ ਦਾ ਕਹਿਣਾ ਹੈ ਕਿ ਉਹ ਪਿਛਲੇ ਅੱਠ ਸਾਲ ਤੋਂ ਪਰਾਲੀ ਨੂੰ ਅੱਗ ਹੀ ਨਹੀਂ ਲਗਾ ਰਿਹਾ। ਕਿਸਾਨ ਨੇਤਾ ਮੱਖਣ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਵਜ੍ਹਾ ਤੋਂ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਨ੍ਹਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰ ਜਾਂ ਤਾਂ ਪਰਾਲੀ ਦਾ ਹੱਲ ਕਰੇ ਨਹੀਂ ਤਾਂ ਕਿਸਾਨ ਇਸੇ ਤਰ੍ਹਾਂ ਪਰਾਲੀ ਨੂੰ ਅੱਗ ਲਾਉਂਦੇ ਰਹਿਣਗੇ।

ਉੱਧਰ ਖੇਤੀਬਾੜੀ ਅਧਿਕਾਰੀ ਡਾਕਟਰ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਟੇਲਾਈਟ ਰਾਹੀਂ ਲੋਕੇਸ਼ਨ ਮਿਲੀ ਸੀ ਕਿ ਇਸ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਉਹ ਲੋਕੇਸ਼ਨ ਦੇ ਆਧਾਰ ਉੱਤੇ ਮੌਕਾ ਦੇਖਣ ਲਈ ਪਹੁੰਚੇ ਸਨ ਪਰ ਜਦੋਂ ਉਹ ਖੇਤ ਵਿੱਚ ਪਹੁੰਚੇ ਤਾਂ ਇਸ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗੀ ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ ਅਤੇ ਉਹ ਸਰਕਾਰੀ ਅਧਿਕਾਰੀ ਹੋਣ ਦੇ ਕਾਰਨ ਉਨ੍ਹਾਂ ਦੀ ਮਜਬੂਰੀ ਹੈ ਕਿ ਉਹ ਖੇਤਾਂ ਵਿੱਚ ਜਾ ਕੇ ਅੱਗ ਲੱਗੀ ਵਾਲੇ ਖੇਤਾਂ ਨੂੰ ਚੈੱਕ ਕਰ ਰਹੇ ਹਨ।

Intro:ਕਿਸਾਨਾਂ ਵੱਲੋਂ ਖੇਤਾਂ ਵਿੱਚ ਲਗਾਈ ਜਾ ਰਹੀ ਝੋਨੇ ਦੀ ਪਰਾਲੀ ਨੂੰ ਲੈ ਕੇ ਜਿੱਥੇ ਸੁਪਰੀਮ ਕੋਰਟ ਦੀ ਸਖ਼ਤਾਈ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਹੋ ਗਈ ਹੈ ਉਥੇ ਹੀ ਅੱਜ ਸੈਟੇਲਾਈਟ ਦੀ ਲੋਕੇਸ਼ਨ ਦੇ ਆਧਾਰ ਤੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਹੁੰਚੇ ਪਟਵਾਰੀ ਅਤੇ ਖੇਤੀਬਾੜੀ ਅਧਿਕਾਰੀ ਦਾ ਖੇਤ ਵਿੱਚ ਹੀ ਕਿਸਾਨਾਂ ਵੱਲੋਂ ਘਿਰਾਓ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਖੇਤੀਬਾੜੀ ਅਧਿਕਾਰੀ ਤੇ ਪਟਵਾਰੀ ਨੂੰ ਛੁਡਵਾਇਆ ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਖੇਤ ਵਿੱਚ ਲੋਕੇਸ਼ਨ ਦੇ ਆਧਾਰ ਤੇ ਪਹੁੰਚੇ ਸਨ ਉਸ ਖੇਤ ਵਿੱਚ ਅੱਗ ਹੀ ਨਹੀਂ ਲੱਗੇ

Body:ਬੇਸ਼ੱਕ ਸੁਪਰੀਮ ਕੋਰਟ ਦੀ ਸਖ਼ਤਾਈ ਤੋਂ ਬਾਅਦ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਤੇ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਿਸਾਨ ਵੀ ਬਜ਼ਿੱਦ ਨੇ ਕਿ ਖੇਤਾਂ ਵਿੱਚ ਪਹੁੰਚਣ ਵਾਲੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਕੰਮ ਜਾਰੀ ਰਹੇਗਾ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਸੈਟੇਲਾਈਟ ਦੀ ਲੋਕੇਸ਼ਨ ਦੇ ਆਧਾਰ ਤੇ ਪਹੁੰਚੇ ਪਟਵਾਰੀ ਅਤੇ ਖੇਤੀਬਾੜੀ ਅਧਿਕਾਰੀ ਦਾ ਖੇਤ ਵਿੱਚ ਹੀ ਕਿਸਾਨਾਂ ਵੱਲੋਂ ਘਿਰਾਓ ਕਰਕੇ ਨਾਅਰੇਬਾਜੀ ਕੀਤੀ ਗਈ ਦੱਸਦੇ ਜੇ ਕਿ ਹੈਰਾਨੀ ਤਾਂ ਉਦੋਂ ਹੋਈ ਜਦੋਂ ਸੈਟਲਡ ਦੀ ਲੋਕੇਸ਼ਨ ਦੇ ਆਧਾਰ ਤੇ ਜਿਸ ਖੇਤ ਵਿੱਚ ਅਧਿਕਾਰੀ ਪਹੁੰਚੇ ਸਨ ਉਸ ਖੇਤ ਵਿੱਚ ਪਰਾਲੀ ਨੂੰ ਅੱਗ ਹੀ ਨਹੀਂ ਲੱਗੀ ਸੀ ਅਤੇ ਖੇਤ ਮਾਲਕ ਕਿਸਾਨ ਦਾ ਕਹਿਣਾ ਹੈ ਕਿ ਉਹ ਪਿਛਲੇ ਅੱਠ ਸਾਲ ਤੋਂ ਪਰਾਲੀ ਨੂੰ ਅੱਗ ਹੀ ਨਹੀਂ ਲਗਾ ਰਿਹਾ

ਕਿਸਾਨ ਨੇਤਾ ਮੱਖਣ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਵਜ੍ਹਾ ਤੋਂ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਨ੍ਹਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਜਾਂ ਤਾਂ ਪਰਾਲੀ ਦਾ ਹੱਲ ਕਰੇ ਨਹੀਂ ਕਿਸਾਨ ਇਸੇ ਤਰ੍ਹਾਂ ਪਰਾਲੀ ਨੂੰ ਅੱਗ ਲਾਉਂਦੇ ਰਹਿਣਗੇ ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਅਧਿਕਾਰੀ ਖੇਤ ਵਿੱਚ ਪਹੁੰਚੇਗਾ ਉਸ ਦਾ ਇਸੇ ਤਰ੍ਹਾਂਂ ਘਿਰਾਓ ਕੀਤਾ ਜਾਵੇਗਾ ਖੇਤ ਮਾਲਿਕ ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਅੱਠ ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਪਰ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਖੇਤ ਵਿੱਚ ਆ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਅਤੇ ਸਰਕਾਰ ਬਿਨਾਂ ਵਜ੍ਹਾ ਕਿਸਾਨਾਂ ਤੇ ਕੇਸ ਦਰਜ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਖੇਤ ਵਿੱਚ ਪਹੁੰਚੇ ਅਧਿਕਾਰੀਆਂ ਦਾ ਇਸ ਲਈ ਘਿਰਾਓ ਕੀਤਾ ਗਿਆ ਹੈ ਕਿਉਂਕਿ ਉਹ ਸਟੈਂਡ ਦੇ ਆਧਾਰ ਤੇ ਉਨ੍ਹਾਂ ਦੇ ਖੇਤ ਵਿੱਚ ਪਹੁੰਚੇ ਹਨ ਜਦੋਂ ਕਿ ਉਨ੍ਹਾਂ ਦੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗੀ

ਬਾਈਟ ਕਿਸਾਨ ਨੇਤਾ ਮੱਖਣ ਸਿੰਘ

ਬਾਈਟ ਖੇਤ ਮਾਲਕ ਕਿਸਾਨ ਜਸਵਿੰਦਰ ਸਿੰਘ

ਉਧਰ ਖੇਤੀਬਾੜੀ ਅਧਿਕਾਰੀ ਡਾਕਟਰ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਟੇਲਾਈਟ ਰਾਹੀਂ ਲੋਕੇਸ਼ਨ ਮਿਲੀ ਸੀ ਕਿ ਇਸ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ ਅਤੇ ਉਹ ਲੋਕੇਸ਼ਨ ਦੇ ਆਧਾਰ ਤੇ ਮੌਕਾ ਦੇਖਣ ਲਈ ਪਹੁੰਚੇ ਸਨ ਪਰ ਜਦੋਂ ਉਹ ਖੇਤ ਵਿੱਚ ਪਹੁੰਚੇ ਤਾਂ ਇਸ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗੀ ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰ ਲਿਆ ਹੈ ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ ਅਤੇ ਉਹ ਸਰਕਾਰੀ ਅਧਿਕਾਰੀ ਹੋਣ ਦੇ ਕਾਰਨ ਉਨ੍ਹਾਂ ਦੀ ਮਜਬੂਰੀ ਹੈ ਕਿ ਉਨ੍ਹਾਂ ਉਹ ਖੇਤਾਂ ਵਿੱਚ ਜਾ ਕੇ ਅੱਗ ਲੱਗੀ ਵਾਲੇ ਖੇਤਾਂ ਨੂੰ ਚੈੱਕ ਕਰ ਰਹੇ ਨੇ

ਬਾਈਟ ਖੇਤੀਬਾੜੀ ਅਧਿਕਾਰੀ ਸੈਕਟਰ ਇੰਚਾਰਜ ਡਾ ਮੰਗਲ ਸਿੰਘ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.