ETV Bharat / state

ਕੈਪਟਨ ਸਰਕਾਰ ਦੇ ਲਾਰਿਆਂ ਦੀ ਅਨੋਖੀ ਹੱਟੀ

ਮਾਨਸਾ ਵਿੱਚ ਕੈਪਟਨ ਸਰਕਾਰ ਖਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਯੂਥ ਅਕਾਲੀ ਆਗੂ ਹਰਮਨਦੀਪ ਸਿੰਘ ਭੰਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ 5 ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਾ ਕਰਨ ਦੇ ਵਿਰੋਧ 'ਚ ਲੋਕਾਂ ਵੱਲੋਂ ਮਜ਼ਬੂਰ ਹੋ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕੈਪਟਨ ਸਰਕਾਰ ਦੇ ਲਾਰਿਆਂ ਦੀ ਅਨੋਖੀ ਹੱਟੀ
ਕੈਪਟਨ ਸਰਕਾਰ ਦੇ ਲਾਰਿਆਂ ਦੀ ਅਨੋਖੀ ਹੱਟੀ
author img

By

Published : Sep 2, 2021, 4:15 PM IST

ਮਾਨਸਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਲੋਕ ਲੁਭਾਉਣੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਗਈ ਸੀ ਪਰ 5 ਸਾਲ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਨੇ 1 ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦੇ ਵਿਰੋਧ 'ਚ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਦੇ ਲਾਰਿਆਂ ਦੀ ਹੱਟੀ ਲਗਾ ਕੇ ਵੱਖਰਾ ਪ੍ਰਦਰਸ਼ਨ ਕੀਤਾ ਗਿਆ।

ਕੈਪਟਨ ਸਰਕਾਰ ਦੇ ਲਾਰਿਆਂ ਦੀ ਅਨੋਖੀ ਹੱਟੀ

ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ 'ਚ ਸ਼ਾਮਿਲ ਹੋਏ ਯੂਥ ਆਗੂ ਹਰਮਨਦੀਪ ਸਿੰਘ ਭੰਮਾ ਨੇ ਕਿਹਾ ਕਿ 5 ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵੱਲੋਂ ਉਨ੍ਹਾਂ ਕਿਸੇ ਵੀ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਲੋਕ ਸੜਕਾਂ 'ਤੇ ਆਉਣ ਦੇ ਲਈ ਮਜ਼ਬੂਰ ਹਨ।

ਉਥੇ ਹੀ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ, ਨੌਜਵਾਨਾਂ ਨੂੰ ਸਮਾਰਟ ਫੋਨ, ਆਟਾ ਦਾਲ ਦੇ ਨਾਲ ਘਿਓ ਚੀਨੀ ਅਤੇ ਚਾਹ ਪੱਤੀ ਦੇਣ ਦਾ ਵੀ ਵਾਅਦਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਬੁਢਾਪਾ ਪੈਨਸ਼ਨ 2500 ਅਤੇ ਸ਼ਗਨ ਸਕੀਮ 51 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਕੈਪਟਨ ਸਰਕਾਰ ਇਨ੍ਹਾਂ ਵਾਅਦਿਆਂ ਤੇ ਖਰੀ ਨਹੀਂ ਉਤਰੀ।

ਜਿਸ ਕਾਰਨ ਮਾਨਸਾ ਸ਼ਹਿਰ ਦੇ ਲੋਕਾਂ ਵੱਲੋਂ ਕੈਪਟਨ ਸਰਕਾਰ ਦੇ ਵਾਅਦਿਆਂ ਦੀ ਹੱਟੀ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਦੁਖੀ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦਾ ਅਸਲੀ ਚਿਹਰਾ ਦਿਖਾ ਦੇਣਗੇ।

ਇਹ ਵੀ ਪੜ੍ਹੋ: ਸਿੱਧੂ ਬੈਰੰਗ ਪਰਤੇ, ਹੁਣ ਬਾਗੀ ਲਗਾਉਣਗੇ ਵਾਹ

ETV Bharat Logo

Copyright © 2024 Ushodaya Enterprises Pvt. Ltd., All Rights Reserved.