ETV Bharat / state

ਸ਼ਖ਼ਸ ਦੀ ਪਿਸ਼ਾਬ ਪਿਲਾ ਬੇਰਹਿਮੀ ਨਾਲ ਕੁੱਟਮਾਰ ! - Alcohol contractors in Mansa accused of brutally beating a person

ਮਾਨਸਾ ਵਿੱਚ ਸ਼ਰਾਬ ਦੇ ਠੇਕੇ ਉੱਪਰ ਕੰਮ ਕਰਨ ਵਾਲੇ ਕਰਿੰਦੇ ਦੀ ਕੁੱਟਮਾਰ ਹੋਈ ਹੈ। ਪੀੜਤ ਸ਼ਖ਼ਸ ਨੇ ਸ਼ਰਾਬ ਦੇ ਠੇਕੇਦਾਰਾਂ ਉੱਪਰ ਗੰਭੀਰ ਇਲਜ਼ਾਮ (Alcohol contractors in Mansa accused of brutally beating a person) ਲਗਾਏ ਹਨ। ਸ਼ਖ਼ਸ ਨੇ ਉਸਨੂੰ ਪਿਸ਼ਾਬ ਪਿਲਾਉਣ, ਅਪੱਤੀਜਨਕ ਸ਼ਬਦ ਬੋਲਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਪੀੜਤ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਮਾਨਸਾ 'ਚ ਸ਼ਰਾਬ ਦੇ ਠੇਕੇਦਾਰਾਂ 'ਤੇ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ

author img

By

Published : Mar 23, 2022, 6:20 PM IST

ਮਾਨਸਾ: ਸ਼ਰਾਬ ਠੇਕੇਦਾਰਾਂ ਵੱਲੋਂ ਸ਼ਰਾਬ ਠੇਕੇਦਾਰਾਂ ਕੋਲ ਕੰਮ ਕਰਦੇ ਇੱਕ ਕਰਿੰਦੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ ਪੀੜਤ ਵਿਅਕਤੀ ਦਾ ਕਹਿਣਾ ਹੈ ਕਿ ਸ਼ਰਾਬ ਠੇਕੇਦਾਰਾਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਪਿਸ਼ਾਬ ਕਰਕੇ ਉਸ ਦੇ ਮੂੰਹ ਵਿਚ ਪਾਇਆ ਗਿਆ। ਪੀੜਤ ਵਿਅਕਤੀ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ (Alcohol contractors in Mansa accused of brutally beating a person) ਕੀਤੀ ਹੈ। ਓਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿਚ ਉਕਤ ਵਿਅਕਤੀ ਦੇ ਬਿਆਨ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ।

ਮਾਨਸਾ 'ਚ ਸ਼ਰਾਬ ਦੇ ਠੇਕੇਦਾਰਾਂ 'ਤੇ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ

ਪੀੜਤ ਵਿਅਕਤੀ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਉਕਤ ਵਿਅਕਤੀ ਦਾ ਕਹਿਣਾ ਹੈ ਕਿ ਉਹ ਜੋਗਾ ਠੇਕਿਆਂ ਦਾ ਇੰਚਾਰਜ ਹੈ ਅਤੇ ਕੱਲ੍ਹ ਉਹ ਮਾਨਸਾ ਦੇ ਅਰਵਿੰਦ ਨਗਰ ਸਥਿਤ ਕੋਠੀ ਵਿੱਚ ਕੈਸ਼ ਜਮ੍ਹਾ ਕਰਵਾਉਣ ਦੇ ਲਈ ਆਇਆ ਸੀ ਜਿੱਥੇ ਠੇਕੇਦਾਰ ਵੱਲੋਂ ਉਸ ਨੂੰ ਅੰਦਰ ਬੰਦ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਮੂੰਹ ਵਿੱਚ ਪਿਸ਼ਾਬ ਵੀ ਪਾਇਆ ਗਿਆ। ਉਕਤ ਵਿਅਕਤੀ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਨੇ ਗੁਪਤ ਅੰਗਾਂ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਲਗਾਇਆ ਹੈ।

ਪੀੜਤ ਦੀ ਹਮਾਇਤ ਉੱਪਰ ਆਏ ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਸ਼ਰਾਬ ਠੇਕੇਦਾਰਾਂ ਦੀ ਗੁੰਡਾਗਰਦੀ ਲਗਾਤਾਰ ਵਧ ਰਹੀ ਹੈ ਜਿਸ ਦੇ ਤਹਿਤ ਇੱਕ ਦਲਿਤ ਵਿਅਕਤੀ ਨੂੰ ਜਿੱਥੇ ਅਪਮਾਨਜਨਕ ਸ਼ਬਦ ਬੋਲੇ ਗਏ ਉਥੇ ਹੀ ਇਸ ਵਿਅਕਤੀ ਦੇ ਮੂੰਹ ਵਿੱਚ ਪਿਸ਼ਾਬ ਪਾਇਆ ਗਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਵਿਅਕਤੀ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮਾਮਲੇ ਵਿੱਚ ਜਦੋਂ ਮਾਨਸਾ ਪੁਲਿਸ ਦਾ ਪੱਖ ਜਾਨਣਾ ਚਾਹਿਆ ਤਾਂ ਡੀਐਸਪੀ ਗੋਬਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਸਿਟੀ 2 ਦੇ ਇੰਚਾਰਜ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਅਤੇ ਇਸ ਮਾਮਲੇ ਦੇ ਵਿੱਚ ਪੀੜਤ ਵਿਅਕਤੀ ਦੇ ਬਿਆਨ ਲਏ ਜਾ ਰਹੇ ਹਨ ਅਤੇ ਕੋਈ ਵੀ ਮੁਲਜ਼ਮ ਵਿਅਕਤੀ ਬੇਸ਼ੱਕ ਠੇਕੇਦਾਰ ਜਾਂ ਕੋਈ ਹੋਰ ਹੋਵੇ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਹੋਮਗਾਰਡ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ !

ETV Bharat Logo

Copyright © 2025 Ushodaya Enterprises Pvt. Ltd., All Rights Reserved.