ਮਾਨਸਾ: ਕਰੋਨਾ ਦੇ ਨਾਮ ’ਤੇ ਬੰਦ ਕੀਤੇ ਗਏ ਸਕੂਲ ਕਾਲਜਾਂ ਨੂੰ ਖੁਲ੍ਹਵਾਉਣ ਦੇ ਲਈ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਵੱਲੋਂ ਇੱਕ ਅਪ੍ਰੈਲ ਤੋਂ ਸਕੂਲ ਕਾਲਜ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ ਨੇ ਵੀ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ।
ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਦੇ ਨਾਮ ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕਰ ਰਹੀ ਹੈ ਜਦੋਂ ਕਿ ਜਦੋਂ ਸਰਕਾਰ ਨੇ ਕੋਈ ਆਪਣੇ ਕੰਮ ਕਰਨੇ ਨੇ ਤਾਂ ਉਸ ਸਮੇਂ ਕੋਰੋਨਾ ਗਾਇਬ ਹੋ ਜਾਂਦਾ ਹੈ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਮ ਤੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਿਆਸਤ ਨਾ ਕੀਤੀ ਜਾਵੇ।
ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇੱਕ ਅਪ੍ਰੈਲ ਤੋਂ ਸਕੂਲ ਕਾਲਜ ਨਾ ਖੋਲ੍ਹੇ ਤਾਂ ਆਉਣ ਵਾਲੇ ਦਿਨਾਂ ’ਚ ਵਿਦਿਆਰਥੀ ਸੰਘਰਸ਼ ਕਰਨਗੇ ਅਤੇ ਕਾਲਜਾਂ ਦੇ ਬਾਹਰ ਹੀ ਆਪਣੀ ਪੜ੍ਹਾਈ ਸ਼ੁਰੂ ਕਰਨਗੇ।