ETV Bharat / state

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਬੰਦ ਹੋਣ ਨਾਲ ਲੋੜਵੰਦਾਂ ਨੂੰ ਲੱਗੇਗਾ ਧੱਕਾ: ਵੜਿੰਗ

author img

By

Published : Aug 4, 2022, 11:11 AM IST

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਆਗੂ ਕੈਪਟਨ ਸੰਦੀਪ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲੇ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ।

ਮੂਸੇਵਾਲਾ ਦੇ ਘਰ ਪਹੁੰਚੇ ਵੜਿੰਗ
ਮੂਸੇਵਾਲਾ ਦੇ ਘਰ ਪਹੁੰਚੇ ਵੜਿੰਗ

ਮਾਨਸਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨਸਭਾ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਕੈਪਟਨ ਸੰਦੀਪ ਸੰਧੂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਨਾਲ ਦੁੱਖ ਸਾਂਝਾ ਕੀਤਾ।

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਨੇ ਕਿਹਾ ਕਿ ਕਾਫ਼ੀ ਦਿਨਾਂ ਤੋਂ ਪਰਿਵਾਰ ਨੂੰ ਮਿਲਣ ਦੀ ਚਾਹਤ ਸੀ ਅਤੇ ਉਹਨਾਂ ਨਾਲ ਫੋਨ ਤੇ ਗੱਲਬਾਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਆਪਣੇ ਫਰਜਾਂ ਨੂੰ ਪੂਰਾ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਹੈ।

ਮੂਸੇਵਾਲਾ ਦੇ ਘਰ ਪਹੁੰਚੇ ਵੜਿੰਗ

ਉਨ੍ਹਾਂ ਕਿਹਾ ਕਿ ਅੱਜ ਸਾਡਾ ਜਿਗਰ ਦਾ ਟੁਕੜਾ ਚਲਾ ਗਿਆ ਹੈ ਅਤੇ ਉਸ ਨੇ ਵਾਪਸ ਨਹੀਂ ਆਉਣਾ, ਪਰ ਮਨ ਵਿੱਚ ਇਹ ਗੱਲ ਜ਼ਰੂਰ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਅਤੇ ਸਾਜਿਸ਼ ਰਚਨ ਵਾਲੇ ਸਾਰੇ ਹੀ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲੇ, ਜਿਸ ਨਾਲ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਉਸ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਮਨਾਂ ਨੂੰ ਕੁਝ ਨਾ ਕੁਝ ਸ਼ਾਂਤੀ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕੇ ਪੁਲਿਸ ਐਨਕਾਉਂਟਰ ਵਿੱਚ ਮਾਰੇ ਗਏ ਨੌਜਵਾਨਾਂ ਦਾ ਹਸ਼ਰ ਸਭ ਦੇ ਸਾਹਮਣੇ ਹੈ ਕਿਉਂਕਿ ਮਾੜੇ ਕੰਮਾਂ ਦੇ ਨਤੀਜੇ ਮਾੜੇ ਹੁੰਦੇ ਹਨ।

ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਤੋਂ ਬਾਅਦ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੈਨੂੰ ਯਾਦ ਹੈ ਸ਼ੁਭਦੀਪ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪ੍ਰਧਾਨ ਵੜਿੰਗ ਵਾਰ ਵਾਰ ਇਕੋ ਹੀ ਗੱਲ ਕਹਿੰਦੇ ਸਨ ਕਿ ਉਹਨਾਂ ਦੀ ਇੱਕ ਜਿੰਮੇਵਾਰੀ ਬਣੀ ਰਹੇਗੀ, ਕਿਉਂਕਿ ਉਹਨਾਂ ਦਾ ਪਰਿਵਾਰ ਨਾਲ ਇੱਕ ਜਾਤੀ ਰਿਸ਼ਤਾ ਹੈ ਅਤੇ ਮੈਂ ਲਗਾਤਾਰ ਇਸ ਪਰਿਵਾਰ ਦੇ ਨਾਲ ਆਪਣਾ ਰਾਬਤਾ ਰਖਾਂਗਾ।

ਉਨ੍ਹਾਂ ਕਿਹਾ ਕਿ ਜਦੋਂ ਦੇ ਸ਼ੁਭਦੀਪ ਗਏ ਹਨ, ਸਾਡੀ ਇਹ ਚੌਥੀ ਜਾਂ ਪੰਜਵੀ ਫੇਰੀ ਹੈ ਤੇ ਜਦੋਂ ਵੀ ਮੌਕਾ ਲੱਗੇ, ਇਥੇ ਪਹੁੰਚੀਏ ਅਤੇ ਕੁਝ ਦਿਨ ਪਹਿਲਾਂ ਸਾਡੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਆ ਕੇ ਗਏ ਹਨ। ਉਨ੍ਹਾਂ ਕਿਹਾ ਅਸੀਂ ਮਨ ਵਿਚ ਸੋਚਿਆ ਹੋਇਆ ਸੀ ਕਿ ਅਸੀਂ ਆਪਣੀ ਡਿਊਟੀ ਨਿਭਾਉਣੀ ਹੈ ਜਿਹੜਾ ਸਾਡਾ ਫ਼ਰਜ਼ ਵੀ ਬਣਦਾ ਹੈ ਅਤੇ ਉਸੇ ਫਰਜ ਨੂੰ ਨਿਭਾਉਣ ਲਈ ਅਸੀਂ ਇੱਥੇ ਆਏ ਹਾਂ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਲਈ ਰਾਸ਼ੀ ਜਾਰੀ ਨਾ ਕੀਤੇ ਜਾਣ ਅਤੇ ਪੀਜੀਆਈ ਵੱਲੋਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਬੰਦ ਕੀਤੇ ਜਾਣ ਤੇ ਰਾਜਾ ਵੜਿੰਗ ਨੇ ਕਿਹਾ ਹੈ ਕੇਵਲ ਇਕ ਸਕੀਮ ਬੰਦ ਨਹੀਂ ਹੋਈ, ਆਉਣ ਵਾਲੇ ਸਮੇਂ ਵਿੱਚ ਹਜ਼ਾਰਾਂ ਸਕੀਮਾਂ ਬੰਦ ਹੋਣਗੀਆਂ।

ਉਹਨਾਂ ਕਿਹਾ ਕਿ ਸਰਕਾਰ ਮੁਹੱਲਾ ਕਲੀਨਿਕ ਬਣਾਉਣ ਦੀ ਗੱਲ ਕਰ ਰਹੀ ਹੈ, ਪਰ ਇਹ ਸਕੀਮ ਬੰਦ ਹੋਣ ਕਾਰਨ ਹਜ਼ਾਰਾਂ ਲੋਕ ਆਪਣੇ ਇਲਾਜ਼ ਲਈ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਅੱਜ ਹਸਪਤਾਲਾਂ ਵਿੱਚ ਸੁਖਾਵਾਂ ਮਾਹੌਲ ਨਾ ਮਿਲਣ ਕਾਰਨ ਡਾਕਟਰ ਨੌਕਰੀ ਛੱਡ ਕੇ ਜਾ ਰਹੇ ਹਨ।

ਇਹ ਵੀ ਪੜੋ: GNDU ਦੀ ਪਹਿਲਕਦਮੀ: ਹੁਣ ਫੋਨ ਰਾਹੀਂ ਮਿਲੇਗੀ ਰੁੱਖਾਂ ਦੀ ਜਾਣਕਾਰੀ, ਜਾਣੋ ਕਿਵੇਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.