ਮਾਨਸਾ: ਸਮਾਜ ਸੇਵੀ ਬੀਰਬਲ ਧਾਲੀਵਾਲ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਿੱਚ ਝੁੱਗੀ ਝੌਂਪੜੀਆਂ ਵਿੱਚ ਰਹਿਣ ਵਾਲੇ ਬੱਚੇ ਜੋ ਸਵੇਰੇ ਸ਼ਾਮ ਕੂੜੇ ਦੇ ਢੇਰਾਂ ਵਿੱਚ ਹੱਥ ਮਾਰਦੇ ਸਨ ਤਾਂ ਉਹ ਅਕਸਰ ਹੀ ਦੇਖਦੇ ਸਨ ਕਿ ਜਦੋਂ ਸਵੇਰੇ ਬੱਚੇ ਸਕੂਲ ਵੈਨਾਂ ‘ਤੇ ਚੜ੍ਹਦੇ ਸਨ। ਜਦੋਂ ਇਹ ਬੱਚੇ ਕੂੜੇ ਦੇ ਢੇਰਾਂ ਵਿੱਚ ਹੱਥ ਮਾਰਦੇ ਸਨ ਤਾਂ ਉਨ੍ਹਾਂ ਦਾ ਮਨ ਦੁਖੀ ਹੁੰਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਝੁੱਗੀ ਝੌਂਪੜੀਆਂ ਦੇ ਵਿੱਚ ਜਾ ਕੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਅਤੇ ਹੁਣ ਉਹ ਇਕ ਸਕੂਲ ਚਲਾਉਂਦੇ ਹਨ ਜਿੱਥੇ ਇੱਕ ਸੇਵਾਮੁਕਤ ਅਧਿਆਪਕ ਤੇ ਦੋ ਮਹਿਲਾ ਅਧਿਆਪਕਾਂ ਰੱਖੀਆਂ ਗਈਆਂ ਹਨ ਜੋ ਕਿ ਮੁਫਤ ਸੇਵਾ ਕਰਕੇ ਇਨ੍ਹਾਂ ਬੱਚਿਆਂ ਦੇ ਲਈ ਸਿੱਖਿਆ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਦਿੱਤੀ ਜਾਂਦੀ ਜਦੋਂ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਇਸ ਸਕੂਲ ਨੂੰ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਦੇ ਲਈ ਸ਼ਹਿਰ ਵਾਸੀ ਹੀ ਸਟੇਸ਼ਨਰੀ ਦਾ ਪ੍ਰਬੰਧ ਕਰਦੇ ਹਨ।
ਬੀਰਬਲ ਧਾਲੀਵਾਲ, ਸਮਾਜਸੇਵੀ , ਸੇਵਾਮੁਕਤ ਅਧਿਆਪਕ ਸ਼ਮਸ਼ੇਰ ਸਿੰਘ ਅਤੇ ਮਹਿਲਾ ਅਧਿਆਪਕ ਮੁਖਤਿਆਰ ਕੌਰ ਨੇ ਦੱਸਿਆ ਕਿ ਉਹ ਇੱਕ ਸੌ ਵੀਹ ਦੇ ਕਰੀਬ ਝੁੱਗੀ ਝੌਂਪੜੀ ਵਾਲੇ ਬੱਚਿਆਂ ਨੂੰ ਸ਼ਾਮ ਦੇ ਸਮੇਂ ਪੜ੍ਹਾਉਂਦੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਸ਼ਾਮ 3 ਤੋਂ 6 ਵਜੇ ਤੱਕ ਪੜ੍ਹਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਪੰਜਵੀਂ ਕਲਾਸ ਤੱਕ ਸਿੱਖਿਆ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾ ਦਿੱਤਾ ਜਾਂਦਾ ਹੈ ਤਾਂ ਕਿ ਇਹ ਬੱਚੇ ਪੜ੍ਹ ਲਿਖ ਕੇ ਆਪਣੀ ਜ਼ਿੰਦਗੀ ਨੂੰ ਰੌਸ਼ਨ ਬਣਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਮੁਫਤ ਪੜ੍ਹਾਕੇ ਉਨ੍ਹਾਂ ਦੇ ਮਨ ਨੂੰ ਵੀ ਸਕੂਨ ਮਿਲਦਾ ਹੈ।
ਇਹ ਵੀ ਪੜ੍ਹੋ:ਚੋਣਾਂ ਤੋੋਂ ਪਹਿਲਾਂ ਗਰਮਾਇਆ ਕਿਸਾਨੀ ਮੁੱਦਾ, ਵੱਡਾ ਸਵਾਲ ਕਿਸ ਤਰ੍ਹਾਂ ਹੋਣਗੀਆਂ ਸੂਬੇ ‘ਚ ਚੋਣਾਂ ?