ਮਾਨਸਾ :ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਲਈ ਕਿਸਾਨਾਂ ਵੱਲੋਂ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਨਲ ਜਾਰੀ ਹੈ। ਇਸ ਦੌਰਾਨ ਕਈ ਸੰਸਥਾਵਾਂ ਤੇ ਜੱਥੇਬੰਦੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ।
ਇਸੇ ਕੜੀ 'ਚ ਮਾਨਸਾ ਜ਼ਿਲ੍ਹੇ ਤੋਂ ਆਂਗਨਵਾੜੀ ਵਰਕਰ ਤੇ ਹੈਲਪਰ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਏ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਆਂਗਨਵਾੜੀ ਵਰਕਰਾਂ ਨੇ ਆਖਿਆ ਕਿ ਕਿਸਾਨਾਂ ਦੀਆਂ ਧੀਆਂ ਹੋਣ ਦੇ ਨਾਤੇ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਹਨ। ਉਨ੍ਹਾਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਜਬਰਨ ਕਿਸਾਨਾਂ ਉੱਤੇ ਇਹ ਕਾਲੇ ਖੇਤੀ ਕਾਨੂੰਨ ਥੋਪਣਾ ਚਾਹੁੰਦੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਮਹਿਜ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਮਿਲੇਗਾ, ਜਦੋਂ ਕਿ ਕਿਸਾਨ, ਆੜ੍ਹਤੀ, ਮਜ਼ਦੂਰ ਸਣੇ ਆਮ ਵਰਗ ਨਾਲ ਨੁਕਸਾਨਦਾਇਕ ਹਨ।ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਧਰਨੇ ਜਾਰੀ ਰਹਿਣਗੇ।