ਮਾਨਸਾ: ਬੀਤੇ ਕੱਲ੍ਹ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਇੱਕ ਸੌ ਸੱਤਰ ਬਲਾਕਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਮੌਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਸਨ। ਇਸ ਲੜੀ ਤਹਿਤ ਬਠਿੰਡਾ ਵਿਖੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਪੁਤਲਾ ਸਾੜਨ ’ਤੇ ਪੰਜਾਬ ਪੁਲਿਸ ਵੱਲੋਂ ਆਂਗਣਵਾੜੀ ਵਰਕਰਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ, ਜਿਸ ਦੇ ਰੋਸ ਵਜੋਂ ਮਾਨਸਾ ਤੋਂ ਆਂਗਣਵਾੜੀ ਵਰਕਰ ਧਰਨਾ ਦੇਣ ਲਈ ਰਵਾਨਾ ਹੋਏ।
ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਆਗੂ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ। ਅੱਠ ਮਾਰਚ ਨੂੰ ਬਜਟ ਵਿੱਚ ਆਂਗਨਵਾੜੀ ਵਰਕਰਾਂ ਲਈ ਕੁਝ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਪਰ ਜਦੋਂ ਬਜਟ ਪੇਸ਼ ਕੀਤਾ ਤਾਂ ਵਿੱਤ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਲਈ ਕੋਈ ਵੀ ਸੁਵਿਧਾ ਨਹੀਂ ਦਿੱਤੀ ਗਈ, ਜਿਸ ਦੇ ਰੋਸ ਵਜੋਂ ਪੰਜਾਬ ਦੇ 170 ਬਲਾਕਾਂ ’ਚ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ ਸਨ, ਇਨ੍ਹਾਂ 170 ਬਲਾਕਾਂ ਵਿੱਚੋਂ ਬਠਿੰਡਾ ’ਚ ਪੁਲਿਸ ਵੱਲੋਂ ਆਂਗਣਵਾੜੀ ਵਰਕਰਾਂ ’ਤੇ ਲਾਠੀਚਾਰਜ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ’ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਸਮੂਹ ਵਰਕਰ ਐੱਸਐੱਸਪੀ ਬਠਿੰਡਾ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਜਾ ਰਹੇ ਹਨ।
ਇਹ ਵੀ ਪੜ੍ਹੋ: 70 ਸਾਲਾ ਬਜ਼ੁਰਗ ਨੇ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਸ਼ੁਰੂ ਕੀਤੀ 500 ਕਿਲੋਮੀਟਰ ਲੰਬੀ ਦੋੜ