ETV Bharat / state

ਆਂਗਨਵਾੜੀ ਵਰਕਰਾਂ ਨੇ ਖੂਨ ਨਾਲ ਲਿਖਿਆ ਮੁੱਖ ਮੰਤਰੀ ਦੇ ਨਾਂਅ ਪੱਤਰ - ਮਾਨਸਾ

ਮਾਨਸਾ 'ਚ ਆਂਗਨਵਾੜੀ ਵਰਕਾਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਖੂਨ ਨਾਲ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਲਿਖਿਆ ਤੇ ਸਥਾਨਕ ਵਿਧਾਇਕ ਨੂੰ ਸੌਂਪਿਆ।

ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
author img

By

Published : Jul 30, 2021, 4:17 PM IST

ਮਾਨਸਾ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਾਨਸਾ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਂਗਨਵਾੜੀ ਵਰਕਰਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਖੂਨ ਨਾਲ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਲਿਖਿਆ। ਵਰਕਰਾਂ ਵੱਲੋਂ ਇਹ ਮੰਗ ਪੱਤਰ ਸਥਾਨਕ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨ ਨੂੰ ਸੌਂਪਿਆ।

ਇਸ ਮੌਕੇ ਆਂਗਨਵਾੜੀ ਵਰਕਰਾਂ ਨੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ 'ਚ ਨਾ ਭੇਜ ਕੇ ਮੁੜ ਆਂਗਨਵਾੜੀ ਭੇਜੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਆਂਗਨਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ਼ਾ ਆਂਗਨਵਾੜੀ ਵਰਕਰਾਂ ਨੂੰ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਏ ਜਾਣ ਤੇ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਏ ਜਾਣ ਦੀ ਮੰਗ ਕੀਤੀ ਹੈ।

ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆਂ ਗਈਆਂ ਤਾਂ ਉਹ ਕਾਂਗਰਸੀ ਮੰਤਰੀਆਂ ਦਾ ਘਿਰਾਓ ਕਰਨਗੇ। ਇਸ ਤੋਂ ਇਲਾਵਾ ਵਰਕਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ : CBSE 12th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ

ETV Bharat Logo

Copyright © 2025 Ushodaya Enterprises Pvt. Ltd., All Rights Reserved.