ETV Bharat / state

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਾ ਘਰ ਘੇਰ ਕੇ ਕੀਤੀ ਨਾਅਰੇਬਾਜ਼ੀ - ਕਾਂਗਰਸੀ ਵਿਧਾਇਕ

ਪੰਜਾਬ ਭਰ ਦੇ ਵਿੱਚ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ ਗਈ।

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਾ ਘਰ ਘੇਰ ਕੇ ਕੀਤੀ ਨਾਅਰੇਬਾਜ਼ੀ

author img

By

Published : Oct 25, 2021, 1:28 PM IST

ਮਾਨਸਾ: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ(Government of Punjab) ਦੇ ਖਿਲਾਫ਼ ਆਂਗਣਵਾੜੀ ਮੁਲਾਜ਼ਮਾਂ(Anganwadi workers) ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਭਰ ਦੇ ਵਿੱਚ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ ਗਈ।

ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਘਰ ਦੇ ਬਾਹਰ ਵੀ ਆਂਗਣਵਾੜੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਘਰ ਅੱਗੇ ਸਵੇਰੇ ਦੱਸ ਵਜੇ ਤੋਂ ਲੈ ਕੇ ਦੋ ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਪਰਮਾਤਮਾ ਤੋਂ ਅਰਦਾਸ ਕੀਤੀ ਕਿ ਪਰਮਾਤਮਾ ਇਨ੍ਹਾਂ ਨੂੰ ਸੁਮੱਤ ਬਖ਼ਸ਼ੇ।

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਾ ਘਰ ਘੇਰ ਕੇ ਕੀਤੀ ਨਾਅਰੇਬਾਜ਼ੀ

ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੀ ਮੰਗ ਹਰਿਆਣਾ ਪੈਟਰਨ ਲਾਗੂ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ, ਅਤੇ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸੀ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਂਗਣਵਾੜੀ ਵਰਕਰਾਂ ਦਾ ਅਨੋਖਾ ਪ੍ਰਦਰਸ਼ਨ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.