ETV Bharat / state

ਮੰਗਾਂ ਸਬੰਧੀ ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ - ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਆਪਣੀਆਂ ਮੰਗਾਂ ਨੂੰ ਲੈ ਕੇ ਜੱਦੋ ਜਹਿਦ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਲੀਲੇਟਟਰ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਲੋਕਾਂ ਦੇ ਹਿੱਤ ਚ ਕੰਮ ਕਰਨ ਦੀ ਗੱਲ ਆਖ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤਸਵੀਰ
ਤਸਵੀਰ
author img

By

Published : Mar 11, 2021, 8:00 PM IST

ਮਾਨਸਾ: ਸੂਬੇ ਦੇ ਵੱਖ-ਵੱਖ ਹਲਕਿਆਂ 'ਚ ਜਿੱਥੇ ਵਿਰੋਧੀ ਧਿਰ ਵੱਲੋਂ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਆਸ਼ਾ ਵਰਕਰਾਂ ਅਤੇ ਫੈਸਲੀਲੇਟਟਰ ਯੂਨੀਅਨ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਔਰਤ ਦਿਵਸ ਮੌਕੇ ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਸ਼ਾ ਵਰਕਰਾਂ ਅਤੇ ਫੈਸਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜੋ: ਪਨਬੱਸ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਤਿੰਨ ਰੋਜ਼ਾ ਹੜਤਾਲ

ਮੰਗਾਂ ਨਹੀਂ ਮੰਨ ਰਹੀ ਸਰਕਾਰ: ਪ੍ਰਦਰਸ਼ਨਕਾਰੀ

ਆਪਣੀਆਂ ਮੰਗਾਂ ਨੂੰ ਲੈ ਕੇ ਜੱਦੋ ਜਹਿਦ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਲੀਲੇਟਟਰ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਲੋਕਾਂ ਦੇ ਹਿੱਤ 'ਚ ਕੰਮ ਕਰਨ ਦੀ ਗੱਲ ਆਖ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਹੀਂ ਮਿਲ ਰਹੀਆਂ ਤਨਖਾਹਾਂ: ਪ੍ਰਦਰਸ਼ਨਕਾਰੀ

ਇਸ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਫੈਸਲੀਲੇਟਟਰ ਯੂਨੀਅਨ ਨੇ ਕਿਹਾ ਕਿ ਉਨ੍ਹਾਂ ਕੋਲੋਂ ਸਾਰਾ ਸਾਰਾ ਦਿਨ ਕੰਮ ਕਰਵਾਇਆ ਜਾਂਦਾ ਹੈ ਪਰ ਫਿਰ ਵੀ ਉਨ੍ਹਾਂ ਨੂੰ ਤਨਖਾਹਾ ਨਹੀਂ ਦਿੱਤੀਆਂ ਜਾਂਦੀਆਂ। ਸਰਕਾਰ ਵਾਜਬ ਤਨਖਾਹ ਦੇਣ ਸਮੇਂ ਪਿੱਛੇ ਹੱਟ ਜਾਂਦੀ ਹੈ। ਕੋਰੋਨਾ ਸਮੇਂ ਵੀ ਉਨ੍ਹਾਂ ਵੱਲੋਂ ਜਾਨ ਨੂੰ ਜੋਖਿਮ 'ਚ ਪਾ ਕੇ ਕੰਮ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਹਿੱਤ 'ਚ ਇਕ ਵੀ ਕੰਮ ਨਹੀਂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਦੀ ਤਰ੍ਹਾਂ ਹੀ ਭੱਤਾ ਦੇਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਦਿਨ-ਬ-ਦਿਨ ਤਿੱਖਾ ਹੁੰਦਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.