ਮਾਨਸਾ : ਜਿੱਥੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਯੋਧਿਆਂ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉਸੇ ਹੀ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਪਰੇਸ਼ਾਨ ਹੋ ਕੇ ਅੱਜ ਮਾਨਸਾ ਦੇ ਜੱਚਾ ਬੱਚਾ ਹਸਪਤਾਲ ਵਿੱਚ ਦੋ ਦਿਨ ਦਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਆਸ਼ਾ ਵਰਕਰਾਂ ਨੇ ਦੱਸਿਆ ਕਿ ਲਗਾਤਾਰ ਬਾਰਾਂ ਸਾਲਾਂ ਤੋਂ ਅਸੀਂ ਆਪਣੀ ਮੰਗਾਂ ਨੂੰ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਾਂ ਪਰ ਹਰ ਵਾਰ ਸਰਕਾਰ ਆਉਂਦੀ ਹੈ ਅਤੇ ਚਲੀ ਜਾਂਦੀ ਹੈ ਪਰ ਸਾਡੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਅਵੇ ਤਾਂ ਵੱਡੇ ਵੱਡੇ ਕਰ ਰਹੀ ਹੈ ਪਰ ਜਿੱਥੇ ਕੋਰੋਨਾ ਯੋਧਿਆਂ ਲਈ ਵੱਡੇ-ਵੱਡੇ ਐਲਾਨ ਕੀਤੇ ਜਾਂਦੇ ਹਨ ਉੱਥੇ ਹੀ ਜੋ ਆਸ਼ਾ ਵਰਕਰਾਂ ਕੋਰੋਨਾ ਦੌਰ ਵਿੱਚ ਘਰ-ਘਰ ਜਾ ਕੇ ਕਿੱਟਾਂ ਵੰਡ ਰਹੀਆਂ ਸਨ ਉਨ੍ਹਾਂ ਵੱਲ ਸਰਕਾਰ ਦਾ ਹਾਲੇ ਤੱਕ ਧਿਆਨ ਨਹੀਂ ਪਿਆ।
ਇਹ ਵੀ ਪੜ੍ਹੋ:ਈਰਾਨ 'ਚ ਫਸੇ ਪੰਜ ਭਾਰਤੀਆਂ ਨੇ ‘ਘਰ ਵਾਪਸੀ’ ਲਈ ਪ੍ਰਧਾਨ ਮੰਤਰੀ ਤੋਂ ਮੰਗੀ ਮਦਦ
ਉਨ੍ਹਾਂ ਕਿਹਾ ਕਿ ਸਾਡਾ ਇਨਸੈਂਟਿਵ ਵਧਾਉਣਾ ਚਾਹੀਦਾ ਹੈ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਵੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕੀਏ। ਜੇਕਰ ਪੰਜਾਬ ਸਰਕਾਰ ਹਾਲੇ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।